/* SC_TH_END:4.3.24:fc0ffc30 */ ਮਨਰੇਗਾ ਖ਼ਤਮ ਕਰਕੇ ਜੀ ਰਾਮ ਜੀ ਖ਼ਿਲਾਫ਼ ਫਿਲੌਰ ਵਿਖੇ ਪ੍ਰਦਰਸ਼ਨ – Sangrami Lehar

ਮਨਰੇਗਾ ਖ਼ਤਮ ਕਰਕੇ ਜੀ ਰਾਮ ਜੀ ਖ਼ਿਲਾਫ਼ ਫਿਲੌਰ ਵਿਖੇ ਪ੍ਰਦਰਸ਼ਨ


ਫਿਲੌਰ: ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਖਤਮ ਕਰਕੇ ਜੀ ਰਾਮ ਜੀ ‘ਤੇ ਗ੍ਰਾਮ ਸਭਾਵਾਂ ਰਾਹੀਂ ਜਨਤਕ ਮੋਹਰ ਲਵਾਉਣ ਖਿਲਾਫ ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ‘ਤੇ ਇਥੇ ਵਿਖੇ ਬਿੱਲ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਮੇਜਰ ਫਿਲੌਰ ਨੇ ਕਿਹਾ ਕਿ ਨਵੇਂ ਬਿੱਲ ਪ੍ਰਤੀ ਮਜ਼ਦੂਰਾਂ ਚ ਕਾਫੀ ਰੋਸ ਹੈ, ਜਿਸ ਕਾਰਨ ਬਿੱਲ ਦੀਆਂ ਕਾਪੀਆਂ ਫੂਕੀਆਂ ਗਈਆਂ। ਮਜ਼ਦੂਰ ਆਗੂ ਨੇ ਸਮੂਹ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸਾਂਝੇ ਮਜ਼ਦੂਰ ਮੋਰਚੇ ਵੱਲੋਂ 6 ਤੇ 7 ਜਨਵਰੀ ਨੂੰ ਪੰਜਾਬ ਭਰ ‘ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ‘ਚ ਪਰਿਵਾਰਾਂ ਸਮੇਤ ਸ਼ਾਮਲ ਹੋਣ।

Scroll To Top