Now Reading
ਸਰਦੂਲਗੜ ਵਿਖੇ ਮਨਰੇਗਾ ਦੇ ਹੱਕ ‘ਚ ਮਾਰਚ ਕੀਤਾ

ਸਰਦੂਲਗੜ ਵਿਖੇ ਮਨਰੇਗਾ ਦੇ ਹੱਕ ‘ਚ ਮਾਰਚ ਕੀਤਾ


ਸਰਦੂਲਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਅਤੇ ਨਵੇਂ ਵੀਬੀ ਜੀ ਰਾਮ ਜੀ ਕਾਨੂੰਨ ਬਣਾਉਣ ਦੇ ਖ਼ਿਲਾਫ਼ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਜ਼ਦੂਰ ਆਗੂਆਂ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਕਾਨੂੰਨ ਇੰਨ ਬਿੰਨ ਬਹਾਲ ਕਰਕੇ ਸਾਰੇ ਬਾਲਗ ਕਿਰਤੀਆਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ। ਕਿਰਤੀਆਂ ਨੂੰ ਕਾਰਪੋਰੇਸ਼ਨ ਜਗੀਰੂ ਧਨਾਢਾਂ ਦੇ ਗੁਲਾਮ ਬਣਾਉਣ ਦੀ ਸਾਜ਼ਿਸ਼ ਰੱਦ ਕੀਤੀ ਜੀਵੇ। ਗਰੰਟੀ ਸ਼ੁਦਾ ਰੁਜ਼ਗਾਰ ਤੋਂ ਵਾਝਾਂ ਕਰਦਾ ਵੀ ਬੀ ਜੀ ਰਾਮ ਜੀ ਕਾਨੂੰਨ ਰੱਦ ਕੀਤਾ ਜਾਵੇ। ਮਨਰੇਗਾ ਦੀ ਦਿਹਾੜੀ ਘੱਟੋ ਘੱਟ 700 ਰੁਪਏ ਕੀਤੀ ਜਾਵੇ। ਮਜ਼ਦੂਰ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਮਜ਼ਦੂਰਾਂ ਦੇ ਹੱਕਾਂ ਉੱਤੇ ਮਾਰੇ ਜਾ ਰਹੇ ਡਾਕੇ ਮਾਰਨ ਵਾਲੇ ਕਾਨੂੰਨ ਵਾਪਸ ਨਾ ਲਿਆ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਇਕੱਤਰਤਾ ਨੂੰ ਕਾਮਰੇਡ ਆਤਮਾ ਰਾਮ, ਬਿਰਜ ਲਾਲ ਸਾਧੂ ਵਾਲਾ ਦਿਹਾਤੀ ਮਜ਼ਦੂਰ ਸਭਾ, ਸਾਥੀ ਪੂਰਨ ਸਿੰਘ, ਗੁਰਪਿਆਰ ਸਿੰਘ, ਖੇਤ ਮਜ਼ਦੂਰ ਸਭਾ, ਦਰਸ਼ਨ ਸਿੰਘ ਦਾਨੇਵਾਲਾ, ਮਜੀਠਾ ਸਿੰਘ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਬਲਜੀਤ ਸਿੰਘ ਕੁਸਲਾ ਜਾਗਰ ਸਿੰਘ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸੰਬੋਧਨ ਕੀਤਾ। ਇਸ ਉਪਰੰਤ ਹਨੂੰਮਾਨ ਮੰਦਿਰ ਤੋਂ ਬੱਸ ਅੱਡੇ ਤੱਕ ਪ੍ਰਭਾਵਸ਼ਾਲੀ ਮਾਰਚ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Scroll To Top