
ਡੇਹਲੋ: ਪਿਛਲੇ ਦਿਨੀ ਬੀਬੀ ਚਰਨਜੀਤ ਕੌਰ ਕਿਲ੍ਹਾ ਰਾਏਪੁਰ ਸਦੀਵੀ ਵਿਛੋੜਾ ਦੇ ਗਏ, ਉਹ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਰਗਰਮ ਆਗੂ ਰਣਧੀਰ ਸਿੰਘ ਕਿਲ੍ਹਾ ਰਾਏਪੁਰ ਦੇ ਮਾਤਾ ਜੀ ਸਨ। ਉਹਨਾਂ ਦੇ ਵਿਛੋੜੇ ਉੱਪਰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਇਲਾਕਾ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫਤਰ ਸਕੱਤਰ ਨਛੱਤਰ ਸਿੰਘ, ਗੁਰਮੇਲ ਸਿੰਘ ਰੂਮੀ, ਜਗਤਾਰ ਸਿੰਘ ਚਕੋਹੀ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ, ਸੁਰਜੀਤ ਸਿੰਘ ਸੀਲੋ, ਲਛਮਣ ਸਿੰਘ ਕੂੰਮਕਲਾਂ, ਮਲਕੀਤ ਸਿੰਘ ਗਰੇਵਾਲ, ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਗਰੇਵਾਲ, ਕੁਲਦੀਪ ਸਿੰਘ ਗਰੇਵਾਲ ਨੇ ਪਰਿਵਾਰ ਨਾਲ ਗਹਿਰੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਬੀਬੀ ਜੀ ਦੇ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਬੀਬੀ ਜੀ ਦੀ ਅੰਤਿਮ ਅਰਦਾਸ ਮਿਤੀ 9 ਜਨਵਰੀ ਨੂੰ ਗੁਰਦੁਆਰਾ ਸਾਹਿਬ ਰੰਗਾ ਪੱਤੀ ਕਿਲ੍ਹਾ ਰਾਏਪੁਰ ਵਿਖੇ 12 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।