/* SC_TH_END:4.3.24:fc0ffc30 */ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ 16 ਜਨਵਰੀ ਨੂੰ ਡੀਸੀ ਦਫਤਰ ਫਰੀਦਕੋਟ ਵਿਖੇ ਹੋਵੇਗੀ ਰੋਸ ਰੈਲੀ – Sangrami Lehar
Now Reading
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ 16 ਜਨਵਰੀ ਨੂੰ ਡੀਸੀ ਦਫਤਰ ਫਰੀਦਕੋਟ ਵਿਖੇ ਹੋਵੇਗੀ ਰੋਸ ਰੈਲੀ

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ 16 ਜਨਵਰੀ ਨੂੰ ਡੀਸੀ ਦਫਤਰ ਫਰੀਦਕੋਟ ਵਿਖੇ ਹੋਵੇਗੀ ਰੋਸ ਰੈਲੀ

ਫਰੀਦਕੋਟ: ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਕਿਸਾਨ ਆਗੂ ਜ਼ਿਲ੍ਹਾ ਕਨਵੀਨਰ ਸ਼ਮਸ਼ੇਰ ਸਿੰਘ ਕਿੰਗਰਾ ਦੀ ਪ੍ਰਧਾਨਗੀ ਹੇਠ ਸਥਾਨਕ ਦਾਣਾ ਮੰਡੀ ਵਿਖੇ ਕੀਤੀ ਗਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ, ਭਰਾਤਰੀ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬਿੱਲ ਜਿਵੇਂ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ 2025, ਮਨਰੇਗਾ ਦਾ ਨਾਮ ਬਦਲ ਕੇ ਮਜ਼ਦੂਰਾਂ ਦੇ ਹੱਕ ਖੋਹਣੇ, 44 ਕਿਰਤ ਕਨੂੰਨ ਤੋੜ ਕੇ ਚਾਰ ਲੇਬਰ ਕੋਡ ਲਿਆਉਣਾ, ਮੁਕੰਮਲ ਕਰਜ਼ਾ ਮੁਕਤੀ ਆਦਿ ਮੰਗਾਂ ਨੂੰ ਲੈ ਕੇ ਵੱਖ-ਵੱਖ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਬਿੱਲ ਰੱਦ ਨਾ ਕੀਤੇ ਤਾਂ ਇੱਕ ਝੰਡੇ ਥੱਲੇ ਇਕੱਠੇ ਹੋ ਕੇ ਬੱਝਵੇਂ ਰੂਪ ਵਿੱਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਵਿੱਡੇ ਜਾਣਗੇ ਅਤੇ ਇਸੇ ਲੜੀ ਤਹਿਤ 16 ਜਨਵਰੀ ਨੂੰ ਡੀਸੀ ਦਫਤਰ ਫਰੀਦਕੋਟ ਵਿਖੇ ਭਰਵਾਂ ਇਕੱਠ ਕਰਕੇ ਰੋਸ ਰੈਲੀ ਕੀਤੀ ਜਾਵੇਗੀ।

ਮੀਟਿੰਗ ਵਿੱਚ ਬੀਕੇਯੂ ਕੌਮੀ ਕਿਸਾਨ ਯੂਨੀਅਨ, ਬੀਕੇਯੂ ਪੰਜਾਬ, ਬੀਕੇਯੂ ਕਾਦੀਆਂ, ਬੀਕੇਯੂ ਏਕਤਾ ਡਕਾਉਂਦਾ ਧਨੇਰ, ਬੀਕੇਯੂ ਲੱਖੋਵਾਲ, ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ, ਬੀਕੇਯੂ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਬੀਕੇਯੂ ਡਕੌਂਦਾ ਬੁਰਜ ਗਿੱਲ, ਪਸਸਫ 1406/22B, ਫਰੀਦਕੋਟ, ਟੈਕਨੀਕਲ ਸਰਵਿਸ ਯੂਨੀਅਨ, ਪੰਜਾਬ ਸਟੂਡੈਂਟ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬੀਕੇਯੂ ਰਾਜੋਵਾਲ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਦੇ ਲੀਡਰਾਂ ਅਤੇ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Scroll To Top