
ਫਤਿਹਾਬਾਦ: ਜਮਹੂਰੀ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਕੋਟ ਮੁਹੰਮਦ ਖਾਂ ਦਾ ਦੇਹਾਂਤ ਹੋ ਗਿਆ। ਉਹ ਆਰ ਐੱਮ ਪੀ ਆਈ ਤਹਿਸੀਲ ਖਡੂਰ ਸਾਹਿਬ ਦੇ ਮੈਂਬਰ ਸਨ। ਉਨਾਂ ਦਾ ਅੱਜ ਅੰਤਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਇਲਾਕੇ ਦੇ ਆਗੂਆਂ ਨੇ ਸੂਹਾ ਝੰਡਾ ਪਾ ਕੇ ਵਿਛੜੇ ਸਾਥੀ ਨੂੰ ਅੰਤਿਮ ਵਿਦਾਇਗੀ ਦਿੱਤੀ। 21 ਜਨਵਰੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।