Now Reading
ਆਰਐੱਮਪੀਆਈ ਆਗੂ ਪ੍ਰਿੰਸੀਪਲ ਪਿਆਰਾ ਸਿੰਘ ਦਾ ਦੁੱਖਦਾਈ ਵਿਛੋੜਾ, ਸਸਕਾਰ ਕੱਲ੍ਹ

ਆਰਐੱਮਪੀਆਈ ਆਗੂ ਪ੍ਰਿੰਸੀਪਲ ਪਿਆਰਾ ਸਿੰਘ ਦਾ ਦੁੱਖਦਾਈ ਵਿਛੋੜਾ, ਸਸਕਾਰ ਕੱਲ੍ਹ


ਜਲੰਧਰ: ਰਾਜਸੀ ਤੇ ਸਮਾਜਿਕ ਹਲਕਿਆਂ ‘ਚ ਇਹ ਖਬਰ ਡਾਢੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਮੈਂਬਰ ਤੇ ਪਾਰਟੀ ਦੀ ਹੁਸ਼ਿਆਰਪੁਰ ਜ਼ਿਲ੍ਹਾ ਕਮੇਟੀ ਦੇ ਸਕੱਤਰ ਪ੍ਰਿੰਸੀਪਲ ਪਿਆਰਾ ਸਿੰਘ ਸਦੀਵੀ ਵਿਛੋੜਾ ਦੇ ਗਏ ਹਨ। ਸਾਥੀ ਪਿਆਰਾ ਸਿੰਘ ਨੇ ਹੁਣ ਤੋਂ ਥੋੜ੍ਹਾ ਸਮਾਂ ਪਹਿਲਾਂ ਪੀ.ਜੀ.ਆਈ. ‘ਚ ਅੰਤਮ ਸਾਹ ਲਿਆ ਹੈ। ਉਹ ਕਾਫੀ ਦੇਰ ਤੋਂ ਕੈਂਸਰ ਦੀ ਨਾਮੁਰਾਦ ਬੀਮਾਰੀ ਨਾਲ ਜੂਝ ਰਹੇ ਸਨ।
ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਕੇਂਦਰੀ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਸਾਥੀ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ, ਪਸਸਫ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ, ਨੌਜਵਾਨ ਆਗੂ ਧਰਮਿੰਦਰ ਸਿੰਘ, ਸਾਥੀ ਗਿਆਨ ਸਿੰਘ ਗੁਪਤਾ ਨੇ ਸਾਥੀ ਦੀਆਂ ਘਾਲਣਾਵਾਂ ਅਤੇ ਕਿਰਤੀ ਲਹਿਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਸੂਹਾ ਸਲਾਮ ਕਹਿੰਦਿਆਂ ਉਨ੍ਹਾਂ ਦੀ ਸੁਪਤਨੀ ਅਤੇ ਸਮੁੱਚੇ ਪਰਿਵਾਰ ਦਾ ਦੁੱਖ ਵੰਡਾਇਆ ਹੈ। ਸਾਥੀ ਜੀ ਦਾ ਅੰਤਮ ਸੰਸਕਾਰ ਭਲਕੇ ਕੀਤਾ ਜਾਵੇਗਾ।

Scroll To Top