
ਤਰਨ ਤਾਰਨ: ਸੰਯੁਕਤ ਕਿਸਾਨ ਮੋਰਚਾ ਜ਼ਿਲਾ ਤਰਨ ਤਾਰਨ ਵਿਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਹਿਕਾਰੀ ਸ਼ੂਗਰ ਮਿੱਲ ਸ਼ੇਰੋ ਵਿਖੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਅੱਜ ਦੇ ਪ੍ਰਦਰਸ਼ਨ ਵਿੱਚ ਜਮਹੂਰੀ ਕਿਸਾਨ ਸਭਾ ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਕੌਮੀ ਕਿਸਾਨੀ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਟਾਂਡਾ, ਬੀਕੇਯੂ ਕਾਦੀਆਂ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਪੰਨੂੰ ਆਦਿ ਕਿਸਾਨ ਜਥੇਬੰਦੀਆਂ ਨੇ ਭਾਗ ਲਿਆ। ਇਸ ਸਮੇਂ ਬੋਲਦਿਆ ਹੋਇਆ ਹਰਦੀਪ ਸਿੰਘ ਕੱਦਗਿਲ,ਤਰਸੇਮ ਸਿੰਘ ਲੁਹਾਰ, ਦਲਜੀਤ ਸਿੰਘ ਦਿਆਲਪੁਰ, ਰਤਨ ਸਿੰਘ ਢੰਡ, ਮਹਾਵੀਰ ਸਿੰਘ ਗਿੱਲ ਅਤੇ ਨਛੱਤਰ ਸਿੰਘ ਮੁਗਲ ਚੱਕ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸ਼ੂਗਰ ਮਿਲ ਸ਼ੇਰੋ ਦੀ 98 ਏਕੜ ਮਾਲਕੀ ਜੋ ਕਿ ਕਿਸਾਨਾਂ ਦੇ 60 ਫੀਸਦੀ ਸ਼ੇਅਰ ਹਨ ਨੂੰ ਇੱਕ ਕਾਰਪੋਰੇਸ਼ਨ ਦੇ ਨਾਂ ਮਾਲਕੀ ਤਬਦੀਲ ਕਰ ਦਿੱਤੀ ਗਈ ਹੈ ਅਤੇ ਰੈਵਨਿਊ ਡਿਪਾਰਟਮੈਂਟ ਵੱਲੋਂ ਉੱਥੇ ਨਿਸ਼ਾਨਦੇਹੀ ਕਰਕੇ ਬੁਰਜੀਆਂ ਲਗਾਉਣ ਦੀ ਕਿਸਾਨ ਆਗੂਆਂ ਵੱਲੋਂ ਸਖਤ ਸ਼ਬਦਾਂ ਵਿੱਚ ਪੰਜਾਬ ਸਰਕਾਰ ਦੀ ਨਿੰਦਾ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਮਾਲਕੀ ਇਹ ਸਹਿਕਾਰੀ ਸ਼ੂਗਰ ਮਿੱਲ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਇਲਾਕੇ ਅੰਦਰ ਸਮਾਜਿਕ ਰਾਜਨੀਤਿਕ ਕਾਰਕੁਨ ਵੱਡੀ ਗਿਣਤੀ ਵਿੱਚ ਸਰਕਾਰ ਦੇ ਇਸ ਨੀਤੀ ਦਾ ਵਿਰੋਧ ਕਰਨਗੇ। ਇਸ ਸਬੰਧੀ 22 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਥਾਨਕ ਗਾਂਧੀ ਪਾਰਕ ਵਿਖੇ 11 ਵਜੇ ਸਭ ਜਥੇਬੰਦੀਆਂ ਦੀ ਮੀਟਿੰਗ ਸੱਦ ਲਈ ਹੈ, ਜਿਸ ਵਿੱਚ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਅੱਜ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਕਿਸਾਨਾਂ ਵਲੋਂ ਜਬਰਦਸਤ ਮਾਰਚ ਕਰਕੇ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੇ ਗੇਟ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਅੱਜ ਹੋਰਨਾਂ ਤੋਂ ਇਲਾਵਾ ਮਹਾਂਵੀਰ ਸਿੰਘ ਗਿੱਲ, ਗੁਰਚਰਨ ਸਿੰਘ ਸਭਰਾ, ਮਨਜੀਤ ਸਿੰਘ ਬੱਗੂ, ਸੂਬੇਦਾਰ ਤਾਰਾ ਸਿੰਘ ਸਾਬਕਾ ਸੈਨਿਕ ਕਮੇਟੀ ਕੇਵਲ ਸਿੰਘ ਕੰਬੋਕੇ, ਜ਼ਿਲਾ ਕਮੇਟੀ ਮੈਂਬਰ ਹਰਭਜਨ ਸਿੰਘ ਭੱਟੀ, ਜੱਸਾ ਸਿੰਘ ਕੱਦਗਿੱਲ, ਪੂਰਨ ਸਿੰਘ ਮਾੜੀ ਮੇਘਾ, ਸਰਦਾਰਾ ਸਿੰਘ ਸਖੀਰਾ, ਕਾਰਜ ਸਿੰਘ ਕੈਰੋ, ਪ੍ਰਗਟ ਸਿੰਘ ਸ਼ੇਰੇ, ਡਾਕਟਰ ਪਰਮਜੀਤ ਸਿੰਘ ਕੋਟ ਮੁਹੰਮਦ, ਸੁਖਦੇਵ ਸਿੰਘ ਮੈਂਬਰ, ਗੁਰਨਾਮ ਸਿੰਘ ਤਖਤ, ਜਗਵੰਤ ਸਿੰਘ ਸਖੀਰਾ, ਹਰਭਜਨ ਸਿੰਘ ਪੱਟੀ ਅਤੇ ਹੋਰ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।