
ਮਹਿਲ ਕਲਾਂ: ਪਰਜਾ ਮੰਡਲ ਲਹਿਰ ਦੇ ਬਾਨੀ ਪ੍ਰਧਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ 92ਵੇਂ ਬਰਸੀ ਸਮਾਗਮ ਮੌਕੇ ਵੱਖ-ਵੱਖ ਵਿਰੋਧੀਆਂ ਪਾਰਟੀਆਂ ਦੇ ਨੇਤਾਵਾਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੇ ਉਸ ਵੇਲੇ ਦੀ ਹਾਕਮ ਧਿਰ ਨੂੰ ਵੰਗਾਰਿਆਂ ਜਿਸ ਦਾ ਮੁੱਲ ਉਨਾਂ ਕੁਰਬਾਨੀ ਕਰਕੇ ਤਾਰਿਆ। ਕਾਂਗਰਸ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਰਾਹੁਲਇੰਦਰ ਸਿੰਘ ਭੱਠਲ, ਸਾਬਕਾ ਵਿਧਾਇਕ ਪਿਰਮਲ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇਡਾ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਦੀਵਾਨਾ, ਸਤਨਾਮ ਸਿੰਘ ਰਾਹੀ, ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ, ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੈਨੇਜਰ ਮਹਿੰਦਰ ਸਿੰਘ ਚੁਹਾਣਕੇ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਗੁਰਜੰਟ ਸਿੰਘ ਕੱਟੂ, ਬੀਜੇਪੀ ਆਗੂ ਮਨਜੀਤ ਸਿੰਘ ਰਾਏ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ ਸਾਬਕਾ ਰਾਜ ਸਭਾ ਮੈਂਬਰ ਰਾਜਦੇਵ ਸਿੰਘ ਖਾਲਸਾ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਹੀਦ ਠੀਕਰੀਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਰਪੰਚ ਕਿਰਨਜੀਤ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਜਗਸੀਰ ਸਿੰਘ ਅਤੇ ਮੈਨੇਜਰ ਸੁਰਜੀਤ ਸਿੰਘ ਦੀ ਅਗਵਾਈ ਵਿੱਚ ਪਹੁੰਚੀਆਂ ਸਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।