
ਤਰਨ ਤਾਰਨ: ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਰਾਜ ਕਮੇਟੀ ਦੇ ਸੱਦੇ ’ਤੇ ਸਥਾਨਕ ਐੱਸਡੀਐੱਮ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਦੀ ਅਗਵਾਈ ਪ੍ਰਗਟ ਸਿੰਘ ਸੇਰੋ, ਅਨੋਖ ਸਿੰਘ ਕਾਹਲਵਾਂ, ਕੁਲਦੀਪ ਸਿੰਘ ਮਾਣੋਚਾਹਲ, ਸਵਿੰਦਰ ਸਿੰਘ ਖੱਬੇ ਵਿਚ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਕੋਟ ਮੁਹੰਮਦ ਖਾਂ ਨੇ ਕਿਹਾ ਕਿ ਹੜ੍ਹਾਂ ਨਾਲ ਮਾਰੇ ਗਏ ਕਿਸਾਨ ਮਜ਼ਦੂਰ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਮਰੀਆਂ ਫਸਲਾਂ ਦਾ 70 ਹਜ਼ਾਰ ਪ੍ਰਤੀ ਏਕੜ, ਹੜ੍ਹਾਂ ਦੀ ਮਾਰ ਹੇਠਾਂ ਆਏ ਬੇਜ਼ਮੀਨੇ ਕਿਰਤੀਆਂ ਨੂੰ 10 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇ। ਮਰੀ ਮੱਝ ਗਾਂ ਇਕ ਲੱਖ ਰੁਪਏ ਪ੍ਰਤੀ ਪਸ਼ੂ, ਡਿੱਗੇ ਹੋਏ ਮਕਾਨ 10 ਲੱਖ ਰੁਪਏ ਪ੍ਰਤੀ ਮਕਾਨ, ਹੜ੍ਹਾਂ ਦੀ ਮਾਰ ਹੇਠਾਂ ਆਏ ਪੋਲਟਰੀ ਫਾਰਮ, ਡੇਅਰੀ ਫਾਰਮ, ਬੱਕਰੀ ਫਾਰਮ ਦੀ ਮੁਕੰਮਲ ਭਰਪਾਈ ਕੀਤੀ ਜਾਵੇ।
ਇਸ ਮੌਕੇ ਕੈਪਟਨ ਸਿੰਘ ਕਾਹਲਵਾਂ, ਮੰਗਲ ਸਿੰਘ ਜਵੰਦਾ ਕਲਾਂ, ਦਰਸ਼ਨ ਸਿੰਘ, ਸੁਵਿੰਦਰ ਸਿੰਘ ਭੱਠਲ ਭਾਈ ਕੇ, ਪ੍ਰਗਟ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ।