/* SC_TH_END:4.3.24:fc0ffc30 */ ਸਰਦੂਲਗੜ੍ਹ ਵਿਖੇ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਨੇ ਮੀਟਿੰਗ ਕੀਤੀ – Sangrami Lehar
Now Reading
ਸਰਦੂਲਗੜ੍ਹ ਵਿਖੇ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਨੇ ਮੀਟਿੰਗ ਕੀਤੀ

ਸਰਦੂਲਗੜ੍ਹ ਵਿਖੇ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਨੇ ਮੀਟਿੰਗ ਕੀਤੀ

ਸਰਦੂਲਗੜ੍ਹ: ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੀ ਤਹਿਸੀਲ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜਨਰਲ ਸਕੱਤਰ ਧਰਮਿੰਦਰ ਮੁਕੇਰੀਆਂ ਵੱਲੋਂ ਸੰਬੋਧਨ ਕੀਤਾ ਗਿਆ। ਸੰਬੋਧਨ ਕਰਦੇ ਹੋਏ ਉਨ੍ਹਾ ਕਿਹਾ ਕਿ ਦੁਨੀਆਂ ਦੇ ਸਾਰੇ ਦੇਸ਼ਾਂ ਨਾਲੋਂ ਭਾਰਤ ਦੇਸ਼ ਦੇ ਨੌਜਵਾਨਾਂ ਦੀ ਗਿਣਤੀ ਸੱਭ ਤੋਂ ਵੱਧ ਹੈ ਪਰ ਅਫਸੋਸ ਦੀ ਗੱਲ ਹੈ ਕਿ ਦੁਨੀਆਂ ਨਾਲੋਂ ਬੇਰੁਜ਼ਗਾਰੀ ਦੀ ਦਰ ਵੀ ਭਾਰਤ ਪਹਿਲੇ ਨੰਬਰ ‘ਤੇ ਹੈ। ਭਾਰਤ ਦਾ ਨੌਜਵਾਨ ਬੇਰੋਜ਼ਗਾਰ ਹੋਣ ਕਰਕੇ ਨਾ ਤਾਂ ਕੋਈ ਉਦੇਸ਼ ਹੈ, ਇਸ ਦੇ ਕਾਰਨ ਨੌਜਵਾਨ ਮਾਨਸਿਕ ਤਣਾ ਵਿੱਚੋਂ ਗੁਜਰ ਰਿਹਾ ਹੈ। ਇਸ ਕਾਰਨ ਨੌਜਵਾਨ ਨਸ਼ਿਆਂ ਦੇ ਦਲ-ਦਲ ਵਿੱਚ ਫਸ ਰਿਹਾ ਹੈ। ਬੇਰੁਜ਼ਗਾਰੀ ਦੇ ਕਾਰਨ ਨੌਜਵਾਨਾਂ ਦੇ ਪਰਿਵਾਰ ਨੂੰ ਇਲਾਜ ਨਹੀਂ ਮਿਲ ਰਿਹਾ ਹੈ ਅਤੇ ਬੱਚਿਆਂ ਨੂੰ ਨਾ ਤਾਂ ਸਿੱਖਿਆ ਮਿਲ ਰਹੀ ਹੈ। ਜੇਕਰ ਨੌਜਵਾਨ ਨਸ਼ੇ ਅਤੇ ਬੇਰੁਜ਼ਗਾਰੀ ਤੋਂ ਦੂਰ ਹੋਣਾ ਚਾਹੁੰਦੇ ਹਨ ਤਾਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਮੈਂਬਰ ਬਣ ਕੇ ਸਰਕਾਰ ਦੇ ਖਿਲਾਫ ਯੁੱਧ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕਰਨੀ ਚਾਹੀਦੀ ਹੈ।
ਇਸ ਮੀਟਿੰਗ ਵਿੱਚ ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ 2022 ਵਿੱਚ ਇਹ ਕਿਹਾ ਕੇ ਰਾਜ ਸੱਤਾ ਵਿੱਚ ਆਈ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੈਕੇ ਆਓ, ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਾ ਖਤਮ ਕਰ ਦੇਵਾਂਗੇ। ਸਰਕਾਰ ਨੂੰ ਚਾਰ ਸਾਲ ਹੋਣ ਜਾ ਰਹੇ ਹਨ ਨਾ ਤਾਂ ਪੰਜਾਬ ਵਿੱਚ ਬੇਰੁਜ਼ਗਾਰੀ ਖ਼ਤਮ ਹੋਈ ਹੈ ਨਾ ਹੀ ਨਸ਼ਾ ਖਤਮ ਹੋਇਆ ਹੈ। ਧਰਮਿੰਦਰ ਨੇ ਅੱਗੇ ਕਿਹਾ ਕਿ ਨੌਜਵਾਨ ਨੂੰ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਦੇ ਨਾਲ ਜੋ ਵਾਤਾਵਰਣ ਵਿੱਚ ਪ੍ਰਦੂਸ਼ਣ ਵੱਧ ਰਿਹਾ ਹੈ, ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਬੱਚਿਆਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ। ਇਸ ਮੀਟਿੰਗ ਵਿੱਚ ਰਵਿੰਦਰ ਲੋਹਗੜ੍ਹ, ਮਨਦੀਪ ਸਿੰਘ, ਰਵਿੰਦਰ ਸਿੰਘ, ਬੰਸੀ ਲਾਲ, ਗੁਰਪ੍ਰੀਤ ਸਿੰਘ ਹਾਜ਼ਰ ਸਨ।

Scroll To Top