Now Reading
ਰਈਆ ਇਲਾਕੇ ‘ਚ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਟਰੈਕਟਰ ਮਾਰਚ

ਰਈਆ ਇਲਾਕੇ ‘ਚ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਟਰੈਕਟਰ ਮਾਰਚ


ਰਈਆ: ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ਤੇ ਦਿੱਲੀ ਮੋਰਚੇ ਟਰੈਕਟਰ ਪਰੇਡ ਦੀ ਵਰੇਗੰਢ ਮੌਕੇ ਮੋਰਚੇ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ, ਮਜ਼ਦੂਰ ਅਤੇ ਟ੍ਰੇਡ ਯੂਨੀਅਨ ਦੇ ਸੈਂਕੜੇ ਵਰਕਰਾਂ ਵੱਲੋਂ ਅੱਜ ਕਸਬਾ ਰਈਆ ਵਿਖੇ ਸੈਂਕੜੇ ਟਰੈਕਟਰਾਂ ਸਹਿਤ ਮਾਰਚ ਕੀਤਾ ਗਿਆ । ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਛੱਜਲਵੱਡੀ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਦਲਬੀਰ ਸਿੰਘ ਬੇਦਾਦਪੁਰ, ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਉਦੋਕੇ ਨੇ ਕਿਹਾ ਕਿ ਲੋਕ ਰੋਹ ਅੱਗੇ ਝੁਕਦਿਆਂ ਕੇਂਦਰ ਦੀ ਸਰਕਾਰ ਨੂੰ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣੇ ਪਏ ਸਨ ਪਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਨੀਅਤ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ ਇਸੇ ਤਹਿਤ ਹੀ ਬਿਜਲੀ ਸੋਧ ਬਿੱਲ20 25 ਲਿਆਂਦਾ ਜਾ ਰਿਹਾ ਹੈ ਜਿਸ ਨਾਲ ਬਿਜਲੀ ਵਰਗੀ ਜਰੂਰੀ ਵਸਤੂ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ। ਇਸੇ ਤਰ੍ਹਾਂ ਹੀ ਬੀਜ ਸੋਧ ਐਕਟ ਲਿਆ ਕੇ ਦੇਸ਼ ਦੀਆਂ ਸਰਕਾਰੀ ਖੇਤੀਬਾੜੀ ਯੂਨੀਵਰਸਿਟੀਆਂ ਵਿੱਚ ਬੀਜਾਂ ਦੀ ਖੋਜ ਦਾ ਕੰਮ ਬੰਦ ਕਰਕੇ ਪ੍ਰਾਈਵੇਟ ਕਾਰਪੋਰੇਟ ਘਰਾਣਿਆ ਨੂੰ ਮਨ ਮਰਜ਼ੀ ਦੇ ਭਾਅ ਬੀਜ ਵੇਚਣ ਦੀ ਖੁੱਲ ਦਿੱਤੀ ਜਾ ਰਹੀ ਹੈ ਜਿਸ ਨਾਲ ਪਹਿਲਾਂ ਹੀ ਕਰਜੇ ਦੇ ਬੋਝ ਹੇਠ ਦੱਬੀ ਕਿਸਾਨੀ ਹੋਰ ਡੂੰਘੇ ਸੰਕਟ ਵਿੱਚ ਫਸ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਤਿੱਖਾ ਸੰਘਰਸ਼ ਹੀ ਇੱਕੋ ਇੱਕ ਰਾਹ ਹੈ।

Scroll To Top