
ਜੋਧਾਂ: “ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨੌਜਵਾਨਾਂ ਨੂੰ ਜਥੇਬੰਦ ਹੋ ਕੇ ਵਿਰੋਧ ਕਰਨਾ ਚਾਹੀਦਾ ਹੈ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਧਰਮਿੰਦਰ ਮੁਕੇਰੀਆ ਨੇ ਇਲਾਕੇ ਦੇ ਚੋਣਵੇ ਆਗੂਆਂ ਦੀ ਲਖਵਿੰਦਰ ਸਿੰਘ ਰਤਨ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਰਤਨ-ਜੋਧਾਂ ਬਜ਼ਾਰ ‘ਚ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ। ਸਾਥੀ ਧਰਮਿੰਦਰ ਮੁਕੇਰੀਆ ਨੌਜਵਾਨ ਸਭਾ ਦੇ 6-7 ਮਾਰਚ ਨੂੰ ਤਲਵਾੜਾ ‘ਚ ਹੋ ਰਹੇ ਸੂਬਾਈ ਡੈਲੀਗੇਟ ਇਜਲਾਸ ਦੀ ਤਿਆਰੀ ਦੇ ਸਬੰਧ ਵਿੱਚ ਸੂਬੇ ਭਰ ਦੇ ਦੌਰੇ ਉੱਪਰ ਹਨ ਅਤੇ ਇਸੇ ਸਬੰਧੀ ਅੱਜ ਉਹ ਜੋਧਾਂ ਵਿਖੇ ਪਹੁੰਚੇ ਸਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਲਾਮਬੰਦ ਅਤੇ ਜਾਗਰੂਕ ਕਰਨ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਲਗਾਤਾਰ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਸਭਾ ਦੀ ਹੋ ਰਹੀ ਦੋ ਰੋਜ਼ਾ ਕਾਨਫੰਰਸ ਵਿੱਚ ਨੌਜਵਾਨਾਂ ਦੇ ਮਸਲਿਆਂ ਦੇ ਹੱਲ ਸਬੰਧੀ ਚਰਚਾ ਕੀਤੀ ਜਾਵੇਗੀ। ਇਸ ਮੌਕੇ ਤੇ ਸੂਬਾਈ ਆਗੂ ਰਵਿੰਦਰ ਸਿੰਘ ਲੋਹਗੜ੍ ਅਤੇ ਲਖਵਿੰਦਰ ਸਿੰਘ ਰਤਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮੈਂਬਰ ਬਣਨ ਦੀ ਅਪੀਲ ਕੀਤੀ। ਇਸ ਮੌਕੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਰਤਨ-ਜੋਧਾਂ ਬਜ਼ਾਰ ਸੋਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਪੰਮਾ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਹੋਰਨਾ ਤੋਂ ਇਲਾਵਾ ਸੰਨਦੀਪ ਗਿੱਲ, ਪਵਨਦੀਪ ਕੌਰ, ਅਮਨਦੀਪ ਕੌਰ, ਇੰਦਰਪ੍ਰੀਤ ਸਿੱਧੂ, ਪੰਚ ਪਰਮਿੰਦਰ ਸਿੰਘ ਛੋਕਰਾ, ਦਵਿੰਦਰ ਸਿੰਘ ਰਾਣਾ ਲਤਾਲਾ, ਸੁਲਤਾਨ, ਮਨਜੀਤ ਸਿੰਘ ਆਦਿ ਹਾਜ਼ਰ ਸਨ।