
ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਤੇ ਜਮਹੂਰੀ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਦੇਵਰਾਜ ਅਤੇ ਰਣਵੀਰ ਸਿੰਘ ਰੁੜਕਾ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਅਤੇ ਮਨਰੇਗਾ ਕਾਨੂੰਨ ਵਿੱਚ ਕੀਤੇ ਗਏ ਬਦਲਾਅ, ਚਾਰ ਲੇਬਰ ਕੋਡ ਲਾਗੂ ਕਰਨ, ਅਮਰੀਕਾ ਤੇ ਭਾਰਤ ਦਾ ਕਰ ਮੁਕਤ ਵਪਾਰ, ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਨੂੰ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਵਿੱਰੁਧ ਲੁਧਿਆਣਾ ‘ਚ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਅੱਗੇ ਮਿਤੀ 22 ਫਰਵਰੀ ਨੂੰ ਵਿਸ਼ਾਲ ਇਕੱਠ ਕਰਕੇ ਧਰਨਾਂ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਪਰੋਕਤ ਮਸਲਿਆਂ ਸਬੰਧੀ ਧਾਰੀ ਸਾਜ਼ਸ਼ੀ ਚੁੱਪ ਵਿਰੁੱਧ ਖੰਨਾ ਵਿਖੇ ਪੰਜਾਬ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਅਤੇ ਜਗਰਾਉ ਤੋ ਐਮ ਐਲ ਏ ਸਰਬਜੀਤ ਮਾਣੂਕੇ ਦੇ ਦਫ਼ਤਰ ਅੱਗੇ ਵੀ ਰੋਸ ਪ੍ਰਦਰਸ਼ਨ/ਧਰਨਾ ਕੀਤਾ ਜਾਵੇਗਾ। ਇਸ ਸਬੰਧੀ ਅੱਜ ਦੀ ਮੀਟਿੰਗ ਵਿੱਚ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਚਰਚਾ ਕਰਕੇ ਉਨਾ ਨੂੰ ਅੰਤਿਮ ਰੂਪ ਦਿੱਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਜਿੰਨਾ ਚਿਰ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਨੂੰ ਵਾਪਸ ਨਹੀਂ ਲੈਦੀ ਉੱਨਾਂ ਚਿਰ ਸੰਘਰਸ਼ ਜਾਰੀ ਰਹੇਗਾ। ਅੱਜ ਦੀ ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ (ਧਨੇਰ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਆਲ ਇੰਡੀਆ ਕਿਸਾਨ ਸਭਾ (1936), ਸੀਟੀਯੂ ਪੰਜਾਬ, ਏਟਕ, ਪੈਨਸ਼ਨਰ ਐਸੋਸੀਏਸ਼ਨ, ਜਮਹੂਰੀ ਅਧਿਕਾਰ ਸਭਾ, ਪਾਵਰਕੌਮ ਐਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ, ਮੋਲਡਰ ਐਡ ਸਟੀਲ ਵਰਕਰ ਯੂਨੀਅਨ, ਵੇਰਕਾ ਆਉਟ ਸੋਰਸਰ ਮੁਲਾਜ਼ਮ ਯੂਨੀਅਨ, ਪਾਵਰਕੌਮ ਪੈਨਸ਼ਨਰ ਯੂਨੀਅਨ, ਦੇ ਆਗੂਆਂ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਸੁਦਾਗਰ ਸਿੰਘ ਘੁਡਾਣੀ, ਪਰਮਜੀਤ ਸਿੰਘ ਲੁਧਿਆਣਾ, ਰਣਵੀਰ ਸਿੰਘ ਰੁੜਕਾ, ਦੇਵਰਾਜ, ਹਰਜਿੰਦਰ ਸਿੰਘ, ਦਾਨ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਨਛੱਤਰ ਸਿੰਘ, ਕ ਸਿੰਘ, ਕੇਵਲ ਸਿੰਘ ਬਨਵੈਤ, ਜਸਵੰਤ ਸਿੰਘ ਜੀਰਖ ਹਾਜ਼ਰ ਸਨ।