Now Reading
ਦਿਹਾਤੀ ਮਜ਼ਦੂਰ ਸਭਾ ਦੀ ਜਰਨਲ ਬਾਡੀ ਮੀਟਿੰਗ ਹੋਈ

ਦਿਹਾਤੀ ਮਜ਼ਦੂਰ ਸਭਾ ਦੀ ਜਰਨਲ ਬਾਡੀ ਮੀਟਿੰਗ ਹੋਈ


ਬਟਾਲਾ: ਦਿਹਾਤੀ ਮਜ਼ਦੂਰ ਸਭਾ ਵਲੋਂ ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਦੇ ਹੱਲ ਲਈ 8 ਅਪ੍ਰੈਲ ਨੂੰ ਜਲੰਧਰ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਵਾਸਤੇ ਤਹਿਸੀਲ ਬਟਾਲਾ ਦੀ ਜਨਰਲ ਬਾਡੀ ਮੀਟਿੰਗ ਸਾਥੀ ਜਸਵਿੰਦਰ ਸਿੰਘ ਛਿੱਤ, ਸੁਖਵੰਤ ਸਿੰਘ ਸੰਦਲਪੁਰ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਪਾਰਕ ਬਟਾਲਾ ਵਿਖੇ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ, ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਬਹੁਤ ਲੰਬੇ ਸਮੇਂ ਤੋਂ ਕੇਂਦਰ ਤੇ ਪੰਜਾਬ ਸਰਕਾਰ ਨੇ ਮਜ਼ਦੂਰਾਂ ਵੱਲ ਪਿੱਠ ਕੀਤੀ ਹੋਈ ਹੈ ਅਤੇ ਮਜ਼ਦੂਰਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ‘ਚ ਜਰਨਲ ਬਾਡੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਬਣਾਉਣ, ਪ੍ਰਸਤਾਵਤ ਬਿਜਲੀ ਸੋਧ ਬਿੱਲ 2025 ਲਿਆਉਣ, ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਚਾਰ ਕੋਡ ਬਣਾਉਣ, ਪਬਲਿਕ ਸੈਕਟਰ ਦੇ ਅਦਾਰਿਆਂ ਦਾ ਨਿੱਜੀਕਰਨ ਵਿਰੁੱਧ ਅਤੇ ਹੱਕੀ ਤੇ ਜਾਇਜ਼ ਮੰਗਾਂ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨਾਂ ਪੰਜ ਹਜ਼ਾਰ ਰੁਪਏ ਕਰਨ, ਔਰਤਾਂ ਲਈ ਐਲਾਨ ਕੀਤਾ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਬੇਘਰਿਆਂ ਨੂੰ 10 -10 ਮਰਲੇ ਦੇ ਪਲਾਟ ਤੇ ਮਕਾਨ ਬਣਾਉਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ, ਮਜ਼ਦੂਰਾਂ ਸਿਰ ਚੜਿਆ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਮੁਆਫ਼ ਕਰਨ, ਜਨਤਕ ਵੰਡ ਪ੍ਰਣਾਲੀ ਰਾਹੀਂ ਸਰਕਾਰੀ ਡਿਪੂਆਂ ਤੋਂ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਸਸਤੇ ਭਾਅ ਤੇ ਮੁੱਹਈਆਂ ਕਰਵਾਉਣ ਅਤੇ ਲੋੜਵੰਦਾਂ ਦੇ ਕੱਟੇ ਰਾਸ਼ਨ ਕਾਰਡ ਬਹਾਲ ਕੀਤੇ, ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ, ਸੰਘਰਸ਼ਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਤੇ ਬਣਾਏ ਸਾਰੇ ਕੇਸ ਖਤਮ ਕਰਨ, ਭੂਮੀ ਸੁਧਾਰ ਕਾਨੂੰਨ ਲਾਗੂ ਕਰਕੇ ਵਾਧੂ ਜ਼ਮੀਨ ਬੇਜ਼ਮੀਨੇ ਕਿਰਤੀਆਂ ਵਿੱਚ ਵੰਡਣ ,ਪੰਚਾਇਤੀ ਜ਼ਮੀਨ ਵਿਚੋਂ ਤੀਸਰਾ ਹਿੱਸਾ ਸਮੁੱਚੇ ਐੱਸ. ਸੀ. ਭਾਈਚਾਰੇ ਨੂੰ ਘੱਟ ਰੇਟ ਤੇ ਦੇਣਾ ਯਕੀਨੀ ਬਣਾਉਣ ਆਦਿ ਦੀ ਪ੍ਰਾਪਤੀ ਲਈ 8 ਅਪ੍ਰੈਲ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ।
ਸਾਥੀ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਇਹਨਾਂ ਮੰਗਾਂ ਤੇ 8 ਅਪ੍ਰੈਲ ਨੂੰ ਜਲੰਧਰ ਵਿਖੇ ਮਜ਼ਦੂਰਾਂ ਦੀ ਵੱਡੀ ਰੈਲੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਕਿਰਤੀ-ਕਾਮੇ ਸ਼ਾਮਲ ਹੋਣਗੇ।
ਮੀਟਿੰਗ ਵਿੱਚ ਇੱਕ ਮਤੇ ਰਾਹੀਂ ਇਰਾਨ ਉੱਪਰ ਅਮਰੀਕਾ ਅਤੇ ਉਸ ਦੇ ਜੋਟੀਦਾਰਾਂ ਵੱਲੋ ਕੀਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਇਜ਼ਰਾਈਲ ਦੇ ਮੁਖੀ ਨਾਲ ਮੇਲ ਜੋਲ ਕਰਨਾ ਅਤੇ ਜੰਗ ਪ੍ਰਤੀ ਧਾਰੀ ਸਾਜ਼ਸ਼ੀ ਚੁੱਪ ਦੀ ਨਿਖੇਧੀ ਵੀ ਕੀਤੀ।
ਉਪਰੋਕਤ ਆਗੂਆਂ ਤੋਂ ਇਲਾਵਾ ਸਾਥੀ ਮੁਖਤਾਰ ਸਿੰਘ ਭਾਗੋਵਾਲ, ਅਵਤਾਰ ਸਿੰਘ ਮੁਰਗੀ ਮੁਹੱਲਾ, ਗੁਰਨਾਮ ਸਿੰਘ ਬਾਉਲੀ ਇੰਦਰਜੀਤ, ਨਿਸ਼ਾਨ ਉਧੋਵਾਲ, ਬਿੱਟੂ ਮਸੀਹ ਰਾਜੂਵਾਲ, ਬਲਵਿੰਦਰ ਮਿਸਰਪੁਰਾ, ਬੂਟਾ ਮਸੀਹ ਕੋਟਲੀ ਫੱਸੀ, ਨਥਾਨੀਅਲ ਦਿਆਲਗੜ੍ਹ, ਸਤਨਾਮ ਸਿੰਘ ਭੁੱਲਰ, ਗੁਰਮੇਜ਼ ਸਿੰਘ ਛਿੱਤ, ਕਸ਼ਮੀਰ ਸਿੰਘ ਛਿੱਤ, ਮਾਸਟਰ ਡੇਵਿਡ ਦਿਆਲਗੜ੍ਹ, ਤਾਜ ਸਿੰਘ ਛਿੱਤ ਆਦਿ ਹਾਜ਼ਰ ਸਨ।

Scroll To Top