/* SC_TH_END:4.3.24:fc0ffc30 */ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ 8 ਅਪ੍ਰੈਲ ਨੂੰ ਜਲੰਧਰ ਵਿੱਚ ਹੋਵੇਗੀ ਵਿਸ਼ਾਲ ਰੈਲੀ, ਤਿਆਰੀਆਂ ਜ਼ੋਰਾਂ ‘ਤੇ – Sangrami Lehar
Now Reading
ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ 8 ਅਪ੍ਰੈਲ ਨੂੰ ਜਲੰਧਰ ਵਿੱਚ ਹੋਵੇਗੀ ਵਿਸ਼ਾਲ ਰੈਲੀ, ਤਿਆਰੀਆਂ ਜ਼ੋਰਾਂ ‘ਤੇ

ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ 8 ਅਪ੍ਰੈਲ ਨੂੰ ਜਲੰਧਰ ਵਿੱਚ ਹੋਵੇਗੀ ਵਿਸ਼ਾਲ ਰੈਲੀ, ਤਿਆਰੀਆਂ ਜ਼ੋਰਾਂ ‘ਤੇ


ਤਰਨ ਤਾਰਨ: ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਤਰਨਤਾਰਨ ਦੀ ਮੀਟਿੰਗ ਸਥਾਨਕ ਗਾਂਧੀ ਪਾਰਕ ਵਿਖੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ਼ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ, ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ, ਸੂਬਾ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਭੈਲ ਨੇ ਕਿਹਾ ਕਿ ਕੇਂਦਰੀ ਤੇ ਸੂਬਾਈ ਹਕੂਮਤਾਂ ਦਾ ਕਿਰਤੀ ਵਰਗ ਖਾਸ ਕਰਕੇ ਬੇਜ਼ਮੀਨੇ ਸਾਧਨਹੀਣ ਪੇਂਡੂ ਮਜ਼ਦੂਰਾਂ ਪ੍ਰਤੀ ਵਿਤਕਰੇ ਭਰਿਆ ਰਵਈਆ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰਾਂ ਦੀ ਮੁਜ਼ਰਮਾਨਾ ਬੇਧਿਆਨੀ ਖ਼ਿਲਾਫ਼ ਮਜ਼ਦੂਰ ਪਰਿਵਾਰਾਂ ‘ਚ ਅੰਤਾਂ ਦਾ ਰੋਹ ਉਬਾਲੇ ਮਾਰ ਰਿਹਾ ਹੈ। ਇਨ੍ਹਾਂ ਆਗੂਆਂ ਨੇ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ ਘੱਟੋ-ਘੱਟ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਉਮਰ ਦੀ ਹੱਦ ਔਰਤਾਂ ਲਈ 55 ਸਾਲ ਤੇ ਮਰਦਾਂ ਲਈ 58 ਸਾਲ ਕਰਨ, ਚੋਣ ਵਾਅਦੇ ਅਨੁਸਾਰ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਪਿਛਲੇ ਚਾਰ ਸਾਲਾਂ ਦਾ 48000 ਰੁਪਏ ਬਕਾਇਆ ਔਰਤਾਂ ਦੇ ਖਾਤੇ ਵਿੱਚ ਪਾਏ ਜਾਣ ਦੀ ਮੰਗ ਕੀਤੀ। ਇਨ੍ਹਾਂ ਆਗੂਆਂ ਨੇ ਮਜ਼ਦੂਰ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਦਿਹਾਤੀ ਮਜ਼ਦੂਰ ਸਭਾ ਵਲੋਂ 8 ਅਪ੍ਰੈਲ ਨੂੰ ਜਲੰਧਰ ਦੇ ਦੇਸ਼ਭਗਤ ਯਾਦਗਾਰ ਹਾਲ ਵਿੱਚ ਕੀਤੀ ਜਾ ਰਹੀ ਸੂਬਾਈ ਰੈਲੀ ਨੂੰ ਸਫ਼ਲ ਬਣਾਇਆ ਜਾਵੇ ਤਾਂ ਜੋ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦਾ ਮੁਕਾਬਲਾ ਕੀਤਾ ਜਾ ਸਕੇ।

ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਜਰਨੈਲ ਸਿੰਘ ਰਸੂਲਪੁਰ, ਪਰਮਜੀਤ ਗੰਡੀਵਿੰਡ, ਚੰਦ ਸਿੰਘ ਤੂਤ, ਦਿਆਲ ਸਿੰਘ ਲੋਹਕਾ ਆਦਿ ਆਗੂ ਹਾਜ਼ਰ ਸਨ।

Scroll To Top