Now Reading
ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਜੰਗਬਾਜ ਸਾਮਰਾਜ ਵਿਰੋਧੀ ਰੈਲੀ 29 ਮਾਰਚ ਨੂੰ

ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਜੰਗਬਾਜ ਸਾਮਰਾਜ ਵਿਰੋਧੀ ਰੈਲੀ 29 ਮਾਰਚ ਨੂੰ


ਤਰਨ ਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ‘ਤੇ ਜੰਗਬਾਜ ਖ਼ਿਲਾਫ਼ ਜੰਡਿਆਲਾ ਗੁਰੂ ‘ਚ 29 ਮਾਰਚ ਦੀ ਰੈਲੀ ਦੀ ਤਿਆਰੀ ਸਬੰਧੀ ਪਿੰਡ ਜਹਾਂਗੀਰ ‘ਚ ਇਕ ਭਰਵੀਂ ਮੀਟਿੰਗ ਚੈਚਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਅਨੇਕਾਂ ਸਾਥੀਆਂ ਨੇ ਸਾਮਰਾਜਵਾਦ ਦੇ ਖਿਲਾਫ ਲਹੂ ਵੀਟਵਾ ਸੰਘਰਸ਼ ਲੜਿਆ, ਫਾਂਸੀਆਂ ਦੇ ਰੱਸਿਆਂ ਨੂੰ ਚੁੰਮਿਆਂ, ਕਾਲੇ ਪਾਣੀਆਂ ਦੀਆਂ ਸਜਾਂਵਾਂ ਕੱਟੀਆਂ ਅਤੇ ਦੇਸ਼ ਨੂੰ ਆਜਾਦ ਕਰਾਇਆ। ਉਹਨਾਂ ਕਿਹਾ ਕਿ ਆਰਐੱਸਐੱਸ ਦੇ ਇਸ਼ਾਰਿਆਂ ‘ਤੇ ਚੱਲ ਰਹੀ ਬੀਜੇਪੀ ਦੀ ਸਰਕਾਰ ਦੇਸ਼ ਨੂੰ ਸਾਮਰਾਜੀ ਮੁਲਕ ਅਮਰੀਕਾ ਅੱਗੇ ਗੋਡੇ ਟੇਕ ਕੇ ਲੋਕ ਵਿਰੋਧੀ ਸਮਝੌਤੇ ਕਰ ਰਹੀ ਹੈ ਅਤੇ ਕਾਰਪਰੇਟ ਘਰਾਣਿਆਂ ਨੂੰ ਫਾਇਦੇ ਦੇਣ ਲਈ ਸਮਝੌਤੇ ਕੀਤੇ ਜਾ ਰਹੇ ਹਨ। ਜਾਮਾਰਾਏ ਨੇ ਬੋਲਦਿਆ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਵੀ ਬੀਜੇਪੀ ਸਰਕਾਰ ਦੀਆਂ ਨੀਤੀਆਂ ‘ਤੇ ਚੱਲ ਰਹੀ ਹੈ ਅਤੇ ਨਸ਼ੇ ਗੈਂਗਸਟਰਵਾਦ, ਕਤਲੋਗਾਰਦ, ਲੁੱਟਾਂ ਖੋਹਾਂ ਨੂੰ ਬੜਾਵਾ ਦੇਣ ਲਈ ਪੁਲਿਸ ਨੂੰ ਖੁੱਲੀਆਂ ਛੁਟੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਭਗਵੰਤ ਮਾਨ ਦੇ ਕੈਬਨਿਟ ਮੰਤਰੀ ਨੇ ਇਕ ਬਹੁਤ ਹੀ ਇਮਾਨਦਾਰ ਆਲਾ ਅਫਸਰ ਗਗਨਦੀਪ ਰੰਧਾਵਾ ਨੂੰ ਕਥਿਤ ਤੌਰ ‘ਤੇ ਹਿਰਾਸਮੈਂਟ ਕਰਕੇ ਮਰਨ ਲਈ ਮਜ਼ਬੂਰ ਕਰ ਦਿੱਤਾ ਹੈ। ਉਹਨਾਂ ਜ਼ੋਰਦਾਰ ਮੰਗ ਕੀਤੀ ਕੈਬਨਿਟ ਮੰਤਰੀ ਅਤੇ ਉਹਨਾ ਦੇ ਪਿਤਾ,ਪੀ ਏ ਦੇ ਖ਼ਿਲਾਫ਼ ਜੋ ਪਰਚਾ ਦਰਜ ਹੋਇਆ ਹੈ ਉਹਨਾਂ ਨੂੰ ਫੌਰੀ ਤੌਰ ‘ਤੇ ਗ੍ਰਿਫਤਾਰ ਕੀਤਾ ਜਾਵੇ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।
ਪਾਰਟੀ ਦੇ ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਨੇ ਇਸ ਮੌਕੇ ਕਿਹਾ ਕਿ ਕੇਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਪਾਰਟੀ ਵਲੋਂ ਸਾਮਰਾਜ ਵਿਰੋਧੀ ਦਿਵਸ ਨੂੰ ਸਮਰਪਿਤ 29 ਮਾਰਚ ਨੂੰ ਜੰਡਿਆਲਾ ਗੁਰੂ ਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ‘ਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਉਹਨਾਂ ਇਹ ਵੀ ਦੱਸਿਆ ਕਿ ਤਹਿਸੀਲ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ‘ਚ ਭਰਵੀਆਂ ਮੀਟਿੰਗਾਂ ਲਾ ਕੇ ਤਿਆਰੀ ਕੀਤੀ ਜਾ ਰਹੀ ਹੈ, ਤਹਿਸੀਲ ਖਡੂਰ ਸਾਹਿਬ ਤੋਂ ਸੈਂਕੜੇ ਪਾਰਟੀ ਵਰਕਰ ਹਮਦਰਦ ਅਤੇ ਵੱਡੀ ਗਿਣਤੀ ‘ਚ ਔਰਤਾਂ ਰੈਲੀ ‘ਚ ਸ਼ਮੂਲੀਅਤ ਕਰਨਗੀਆਂ।
ਇਸ ਮੌਕੇ ਨਵਦੀਪ ਸਿੰਘ, ਪਰਮਿੰਦਰ ਸਿੰਘ, ਗੁਰਸਾਹਿਬ ਸਿੰਘ, ਗੁਰਮੀਤ ਸਿੰਘ, ਗੁਰਿੰਦਰ ਸਿੰਘ, ਦੀਦਾਰ ਸਿੰਘ, ਸਰਬਜੀਤ ਸਿੰਘ, ਪੂਰਨ ਸਿੰਘ ਆਦਿ ਹਾਜ਼ਰ ਸਨ।

Scroll To Top