Now Reading
ਬੁੱਤ ਢਾਹੁਣ ਦੀ ਪੀਐੱਸਐੱਫ ਦੇ ਆਗੂਆਂ ਨੇ ਕੀਤੀ ਨਿਖੇਧੀ

ਬੁੱਤ ਢਾਹੁਣ ਦੀ ਪੀਐੱਸਐੱਫ ਦੇ ਆਗੂਆਂ ਨੇ ਕੀਤੀ ਨਿਖੇਧੀ


ਜਲੰਧਰ: ਪੰਜਾਬ ਸਟੂਡੈਂਟਸ ਫ਼ੈਡਰੇਸ਼ਨ (ਪੀ ਐੱਸ ਐੱਫ) ਨੇ ਉੱਤਰ ਪ੍ਰਦੇਸ਼ ਵਿੱਚ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਰਾਮ ਪ੍ਰਸਾਦ ਬਿਸਮਿਲ, ਅਸ਼ਫਾਕ ਉਲਾ ਖ਼ਾਹ ਅਤੇ ਠਾਕੁਰ ਰੋਸ਼ਨ ਸਿੰਘ ਦੇ ਸਟੈਚੂ ਢਾਹੇ ਜਾਣ ਦੀ ਘਟਨਾ ਦੀ ਕੜੇ ਸਬਦਾਂ ਵਿੱਚ ਨਿੰਦਾ ਕੀਤੀ। ਇਸ ਸਬੰਧੀ ਪੀਐੱਸਐੱਫ ਦੇ ਸੂਬਾ ਪ੍ਰਧਾਨ ਰਵੀ ਲੋਹਗੜ੍ਹ, ਸੂਬਾ ਜਨਰਲ ਸਕੱਤਰ ਗਗਨ ਸਰਦੂਲਗੜ੍ਹ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਇਨ੍ਹਾਂ ਮਹਾਨ ਸ਼ਹੀਦਾਂ ਦੀ ਬੇਅਦਬੀ ਹੈ, ਸਗੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਤੌਹੀਨ ਹੈ। ਸੂਬਾ ਦਫ਼ਤਰ ਤੋਂ ਜਾਰੀ ਬਿਆਨ ਚ ਉਕਤ ਆਗੂਆਂ ਨੇ ਅੱਗੇ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀਆਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਲਈ ਵਾਰ ਦਿੱਤੀ ਸੀ ਅਤੇ ਉਨ੍ਹਾਂ ਦੀ ਯਾਦਗਾਰੀ ਨਾਲ ਛੇੜਛਾੜ ਕਰਨਾ ਇਤਿਹਾਸ ਨੂੰ ਮਿਟਾਉਣ ਦੇ ਬਰਾਬਰ ਹੈ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਇਹ ਅਜੰਡਾ ਸਾਫ ਹੈ ਕਿ ਜਿਸ ਲੋਕਾਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਅਜ਼ਾਦੀ ਦੀ ਲਹਿਰ ਵਿੱਚ ਹਿੱਸਾ ਲਿਆ ਸੀ ਉਹਨਾਂ ਦੇ ਇਤਿਹਾਸ ਨੂੰ ਮਟਾ ਦਿੱਤਾ ਜਾਵੇਗਾ। ਭਾਰਤ ਦੀ ਆਜ਼ਾਦੀ ਦੀ ਲੜਾਈ ਸਮੇਂ ਸਾਰੇ ਭਾਰਤ ਦੇ ਲੋਕ ਨੇ ਆਪਣਾ ਹਿੱਸਾ ਪਾਇਆ ਸੀ। ਇਸਦੇ ਚਲਦਿਆਂ ਹੀ ਭਾਰਤ ਵਿੱਚ ਜੋ ਲੋਕ ਭਾਰਤੀ ਆਜ਼ਾਦੀ ਦੇ ਲਈ ਲੜੇ ਹਨ, ਉਹਨਾਂ ਦੇ ਇਤਿਹਾਸ ਨੂੰ ਵੀ ਇਹ ਖਤਮ ਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਮਾਜ ਵਿੱਚ ਫੁਟ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਸਲ ਇਤਿਹਾਸ ਤੋਂ ਦੂਰ ਕਰਨ ਦੀ ਕੋਸ਼ਿਸ਼ ਹੈ‌। ਓਹਨਾ ਮੰਗ ਕੀਤੀ ਕਿ ਇਨ੍ਹਾਂ ਸ਼ਹੀਦਾਂ ਦੇ ਮੁੜ ਸਥਾਪਿਤ ਕੀਤੇ ਜਾਣ, ਅਤੇ ਸ਼ਹੀਦ ਨੂੰ ਬਣਦਾ ਸਨਮਾਨ ਵੀ ਦਿੱਤਾ ਜਾਵੇ।
ਆਗੂਆਂ ਨੇ ਸਮੂਹ ਦੇਸ਼ਵਾਸੀਆਂ ਅਤੇ ਖਾਸ ਕਰਕੇ ਵਿਦਿਆਰਥੀ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਇਕੱਠੇ ਹੋਣ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਡਟ ਕੇ ਵਿਰੋਧ ਕਰਨ।

Scroll To Top