Now Reading
ਸਰਦੂਲਗੜ੍ਹ ਵਿਖੇ ਮਜ਼ਦੂਰਾਂ ਨੇ ਮਨਾਇਆ ਕਾਲਾ ਦਿਵਸ

ਸਰਦੂਲਗੜ੍ਹ ਵਿਖੇ ਮਜ਼ਦੂਰਾਂ ਨੇ ਮਨਾਇਆ ਕਾਲਾ ਦਿਵਸ

ਸਰਦੂਲਗੜ੍ਹ: ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਨ ਮਜ਼ਦੂਰ ਪੱਖੀ ਲਹੂ ਵੀਟਵੇਂ ਸੰਘਰਸ਼ਾਂ ਰਾਹੀਂ ਪ੍ਰਾਪਤ ਕੀਤੇ ਕਾਨੂੰਨ ਬਹਾਲ ਕਰਵਾਉਣ ਲਈ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ ਪੀ ਐਮ ਓ,) ਵਲੋਂ ਰੈਲੀ ਕੀਤੀ ਗਈ। ਇਸ ਮੌਕੇ ਜੇ ਪੀ ਐਮ ਓ ਦੇ ਜ਼ਿਲ੍ਹਾ ਆਗੂ ਸਾਥੀ ਆਤਮਾ ਰਾਮ ਸਰਦੂਲਗੜ੍ਹ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਘੜੇ ਅਤੇ ਪੰਜਾਬ ਦੀ ਆਪ ਸਰਕਾਰ ਸਮੇਤ ਵੰਨ ਸੁਵੰਨੀਆਂ ਪ੍ਰਾਂਤਕ ਸਰਕਾਰਾਂ ਵੱਲੋਂ ਧੜਾ ਧੜ ਲਾਗੂ ਕੀਤੇ ਜਾ ਰਹੇ ਕਿਰਤ ਕੋਡ ਕਿਰਤੀਆਂ ਨੂੰ ਬਧੂੰਆ ਮਜ਼ਦੂਰ ਦੀ ਕਾਰਪੋਰੇਟਾਂ ਦੀ ਸਾਜ਼ਿਸ਼ ਦੀ ਦੇਣ ਹਨ। ਉਹਨਾਂ ਕੇਂਦਰ ਸਰਕਾਰ ਉਪਰ ਦੋਸ਼ ਲਾਇਆ ਕਿ ਉਦਯੋਗਾਂ ਨੂੰ ਸਸਤੀ ਲੇਬਰ ਮਹੁਈਆ ਕਰਵਾਉਣ ਲਈ ਪੇਂਡੂ ਖ਼ੇਤਰ ਦੇ ਮਜ਼ਦੂਰਾਂ ਨੂੰ ਸੀਮਤ ਦਿਨਾਂ ਲਈ ਰੁਜ਼ਗਾਰ ਦੀ ਗਰੰਟੀ ਕਰਨ ਵਾਲੇ ਮਨਰੇਗਾ ਕਾਨੂੰਨ ਦਾ ਭੋਗ ਪਾ ਦਿੱਤਾ ਹੈ। ਇਸ ਲਈ ਅੱਜ ਦੇ ਦਿਨ ਨੂੰ ਪੂਰੇ ਦੇਸ਼ ਵਿਚ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।ਸੀ ਟੀ ਯੂ ਦੇ ਸੂਬਾਈ ਆਗੂ ਸਾਥੀ ਲਾਲ ਚੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਬੀਜ ਐਕਟ 2025 ਬਿਜਲੀ ਸੋਧ ਬਿੱਲ 2025, ਰਾਹੀਂ ਮੋਦੀ ਸਰਕਾਰ ਫੈਡਰਲ ਅਧਿਕਾਰਾਂ ਦਾ ਖਾਤਮਾ ਕਰਨਾ ਚਾਹੁੰਦੀ ਹੈ। ਖੇਤੀ ਸੈਕਟਰ ਨੂੰ ਬਹੁ ਕੌਮੀ ਕੰਪਨੀਆਂ ਤੇ ਜੁੰਡੀ ਪੂੰਜੀਪਤੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਕਰੋੜਾਂ ਗਰੀਬ ਘਰਾ ਖਪਤਕਾਰਾਂ ਦੇ ਘਰਾਂ ਵਿੱਚ ਹਨੇਰਾ ਕਰਨਾ ਚਾਹੁੰਦੀ ਹੈ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ, ਪੰਜਾਬ ਦੀ ਆਪ ਸਰਕਾਰ ਦੇ ਮਜ਼ਦੂਰ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Scroll To Top