
ਫਤਿਹਾਬਾਦ: ਦਿਹਾਤੀ ਮਜ਼ਦੂਰ ਸਭਾ ਵਲੋਂ ਸਥਾਨਕ ਚੌਂਕੀ ਅੱਗੇ ਧਰਨਾ ਲਗਾਇਆ ਗਿਆ, ਜਿਥੇ ਚੌਂਕੀ ਇੰਚਾਰਜ ਫਤਿਹਾਬਾਦ ਨੇ ਇੱਕ ਹਫਤੇ ਦੇ ਅੰਦਰ ਅੰਦਰ ਪੈਂਡਿੰਗ ਪਈਆਂ ਦਰਖਾਸਤਾਂ ‘ਤੇ ਕਾਰਵਾਈ ਕਰਨ ਦਾ ਵਿਸ਼ਵਾਸ ਦਵਾਇਆ।
ਇਸ ਸਮੇਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ, ਤਹਿਸੀਲ ਸਕੱਤਰ ਜੋਗਿੰਦਰ ਸਿੰਘ ਖਡੂਰ ਸਾਹਿਬ ਨੇ ਦੱਸਿਆ ਗਰੀਬ ਲੋਕਾਂ ਦੀਆਂ ਦਰਖਾਸਤਾਂ ਲੰਮੇ ਸਮੇਂ ਤੋਂ ਚੌਕੀ ਫਤਿਹਾਬਾਦ ਵਿੱਚ ਰੁਲ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ ਅਤੇ ਨਛੱਤਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਜੋ ਮਜ਼ਦੂਰਾਂ ਦਾ ਕੰਧ ਨਾਲ ਪੋਸਟਰ ਲੱਗਾ ਵੇਖ ਕੇ ਗੁਰਪ੍ਰਤਾਪ ਸਿੰਘ ਨੇ ਮਜ਼ਦੂਰਾਂ ਦੇ ਜਾਤੀ ਦੇ ਖ਼ਿਲਾਫ਼ ਘਟੀਆ ਸ਼ਬਦਾਵਲੀ ਬੋਲੀ, ਉਸ ਦੀ ਦਰਖਾਸਤ ਐੱਸਐੱਸਪੀ ਤਰਨ ਤਾਰਨ ਨੇ ਥਾਣਾ ਗੋਂਇਦਵਾਲ ਨੂੰ ਮਾਰਕ ਕੀਤੀ ਸੀ, ਉਸ ਦਰਖਾਸਤ ਤੇ ਕਾਰਵਾਈ ਪੁਲਿਸ ਵਲੋਂ ਨਹੀਂ ਕੀਤੀ ਜਾ ਰਹੀ, ਇਸ ਕਰਕੇ ਮਜ਼ਦੂਰਾਂ ਨੂੰ ਧਰਨਾ ਲਾਉਣਾ ਪਿਆ। ਗਲਤ ਸ਼ਬਦਾਵਲੀ ਬੋਲਣ ਵਾਲਾ ਉਕਤ ਦਾ ਰਿਸ਼ਤੇਦਾਰ ਵਿਧਾਇਕ ਦੇ ਨਾਲ ਗੰਨਮੈਨ ਲੱਗਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਮਨਜਿੰਦਰ ਸਿੰਘ ਲਾਲਪੁਰਾ ਅਤੇ ਸਰਵਨ ਸਿੰਘ ਧੁਨ ਪੁਲਿਸ ਨੂੰ ਕਾਰਵਾਈ ਕਰਨ ਤੋਂ ਰੋਕ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇੱਕ ਹਫਤੇ ਦੇ ਅੰਦਰ ਕਾਰਵਾਈ ਨਾ ਹੋਈ ਤਾਂ ਦੋਵਾਂ ਵਿਧਾਇਕਾਂ ਦੇ ਤਰਨ ਤਾਰਨ ਜ਼ਿਲ੍ਹੇ ਵਿੱਚ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਮੇਂ ਹਾਜ਼ਰ ਜਮਹੂਰੀ ਕਿਸਾਨ ਸਭਾ ਸੂਬਾ ਕਮੇਟੀ ਮੈਂਬਰ ਰੇਸ਼ਮ ਸਿੰਘ ਫੇਲੋਕੇ, ਜੰਗ ਬਹਾਦਰ ਸਿੰਘ, ਸੁਲੱਖਣ ਸਿੰਘ ਤੁੜ, ਕੁਲਵਿੰਦਰ ਕੌਰ ਖਡੂਰ ਸਾਹਿਬ, ਬੂਟਾ ਸਿੰਘ, ਸੁਖਜਿੰਦਰ ਸਿੰਘ ਰਾਜੂ ਕੋਟ, ਜਗੀਰ ਸਿੰਘ ਚੰਡੀਗੜ੍ਹ, ਲਖਬੀਰ ਸਿੰਘ ਲੁਹਾਰ, ਦਾਰਾ ਸਿੰਘ ਮੁੰਡਾ ਪਿੰਡ, ਸਰਜੀਤ ਸਿੰਘ ਭੈਲ, ਨਿਰਵੈਲ ਸਿੰਘ ਜੌਹਲ, ਮਾਸਟਰ ਸਰਬਜੀਤ ਸਿੰਘ ਭਰੋਵਾਲ, ਕੁਲਵੰਤ ਸਿੰਘ, ਗੁਰਬਚਨ ਸਿੰਘ ਵੈਰੋਵਾਲ, ਖੁਸ਼ਦੀਪ ਸਿੰਘ ਆਦਿ ਹਾਜ਼ਰ ਸਨ।