
ਫਿਲੌਰ: ਸੀਪੀਐੱਮ ਪੰਜਾਬ ਦੇ ਗਠਨ ਵੇਲੇ ਜ਼ਿਲ੍ਹਾ ਜਲੰਧਰ-ਕਪੂਰਥਲਾ ਦੇ ਵੱਡੇ ਆਗੂ ਮਰਹੂਮ ਕਾਮਰੇਡ ਗੁਰਦੀਪ ਸਿੰਘ ਅਣਖੀ ਦੇ ਜੀਵਨ ਸਾਥਣ ਬੀਬੀ ਬੀਬੀ ਪਰੇਮ ਕੌਰ ਢੇਸੀ ਦਾ 10 ਅਪ੍ਰੈਲ 2026 ਨੂੰ ਅਮਰੀਕਾ ਦੀ ਧਰਤੀ ‘ਤੇ ਦੇਹਾਂਤ ਹੋ ਗਿਆ।
ਉਨ੍ਹਾ ਦਾ ਅੰਤਮ ਸਸਕਾਰ 16 ਅਪ੍ਰੈਲ 2026 ਨੂੰ ਦੁਪਹਿਰ 2:00 ਵਜੇ ਤੋਂ 4:00 ਵਜੇ ਤੱਕ ਹੋਵੇਗਾ। ਦੁੱਖ ਦੀ ਘੜੀ ਵਿੱਚ ਉਨ੍ਹਾ ਦੇ ਸਪੁੱਤਰ ਹਰਜਿੰਦਰ ਸਿੰਘ ਢੇਸੀ ਨਾਲ ਵੱਖ-ਵੱਖ ਆਗੂਆਂ ਨੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਆਰਐੱਮਪੀਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ, ਸੂਬਾ ਸਕੱਤਰੇਤ ਦੇ ਮੈਂਬਰ ਡਾ. ਸਰਬਜੀਤ ਮੁਠੱਡਾ, ਜ਼ਿਲ੍ਹਾ ਪ੍ਰਧਾਨ ਦਰਸ਼ਨ ਨਾਹਰ, ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।