
ਫਤਿਆਬਾਦ: ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪਿੰਡ ਕਾਹਲਵਾਂ ‘ਚ ਵਿਸਾਖੀ ਦੇ ਪਵਿੱਤਰ ਦਿਹਾੜੇ, ਜੱਲਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਅਤੇ ਬਾਬਾ ਸਾਹਿਬ ਡਾ. ਅੰਬੇਦਕਰ ਦੇ ਜਨਮ ਦਿਨ ਮੌਕੇ ਭਾਰੀ ਗਿਣਤੀ ਵਿੱਚ ਨੌਜਵਾਨਾਂ ਨੇ ਇਹ ਦਿਨ ਮਨਾਇਆ। ਇਸ ਮੌਕੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਸਿੰਘ ਕਾਹਲਵਾ ਨੇ ਕਿਹਾ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਲਿਖੇ ਹੋਏ ਸੰਵਿਧਾਨ ਦੀ ਸਹੁੰ ਖਾ ਕੇ ਸੱਤਾ ਵਿੱਚ ਆਏ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਤੇ ਰੁਜ਼ਗਾਰ ਦੀ ਪ੍ਰਾਪਤੀ ਲਈ ਵਿਦੇਸ਼ਾਂ ਵੱਲ ਰੁੱਖ ਕਰ ਰਹੇ ਹਨ। ਰੁਜ਼ਗਾਰ ਦੀ ਮੰਗ ਕਰਦੇ ਨੌਜਵਾਨਾਂ ਤੇ ਗੰਦੇ ਪਾਣੀ ਦੀਆਂ ਬਛਾੜਾਂ ਤੇ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਅੰਦਰ ਨਸ਼ੇ ਤੇ ਗੈਗਸਟਰਾਂ ਦਾ ਬੋਲਬਾਲਾ ਨਵੇਂ ਦਿਨ ਵਰਦਾਤਾ ਨੂੰ ਅੰਜਾਮ ਦੇ ਰਿਹਾ ਹੈ। ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਆਓ ਇੱਕ ਝੰਡੇ ਥੱਲੇ ਇਕੱਠੇ ਹੋਈਏ ਤਾਂ ਜੋ ਰੁਜ਼ਗਾਰ ਦੀ ਪ੍ਰਾਪਤੀ ਲਈ ਸਰਕਾਰਾਂ ਖ਼ਿਲਾਫ਼ ਵੱਡਾ ਸੰਘਰਸ਼ ਕਰ ਸਕੀਏ।
ਇਸ ਮੋਕੇ ਕੁਲਦੀਪ ਸਿੰਘ, ਆਕਾਸ਼ਦੀਪ ਸਿੰਘ, ਸੁੱਖਪ੍ਰੀਤ ਸਿੰਘ, ਅਬੀਜੋਤ ਸਿੰਘ, ਜਸ਼ਨਦੀਪ ਸਿੰਘ, ਦਲਜੀਤ ਸਿੰਘ, ਸ਼ਮਸ਼ੇਰ ਸਿੰਘ, ਕਾਰਜ ਸਿੰਘ, ਰਾਮ ਸਿੰਘ, ਸਰਬਜੀਤ ਸਿੰਘ, ਅਮਨਦੀਪ ਸਿੰਘ, ਸਤਨਾਮ ਸਿੰਘ, ਸਿਕੰਦਰ ਸਿੰਘ, ਜੋਬਨਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਖੁਸ਼ਦੀਪ ਸਿੰਘ ਹਾਜ਼ਰ ਸਨ।