
ਰਾਏਕੋਟ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੀਨੀਅਰ ਆਗੂ, ਉੱਘੇ ਲੇਖਕ ਤੇ ਪੱਤਰਕਾਰ ਜਗਦੇਵ ਸਿੰਘ ਕਲਸੀ ਦੀ ਧਰਮ ਪਤਨੀ ਅਤੇ ਸੀ ਟੀ ਯੂ ਪੰਜਾਬ ਦੇ ਸੂਬਾਈ ਆਗੂ ਗੁਰਦੀਪ ਸਿੰਘ ਕਲਸੀ ਦੇ ਮਾਤਾ ਕੁਲਵੰਤ ਕੌਰ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹਨਾਂ ਦੇ ਵਿਛੋੜੇ ‘ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਸੂਬਾਈ ਪ੍ਰਧਾਨ ਰਤਨ ਸਿੰਘ ਰੰਧਾਵਾ, ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਪ੍ਰੋ. ਜੈਪਾਲ ਸਿੰਘ, ਪ੍ਰੋ. ਸੁਰਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਚਕੋਹੀ, ਪਰਮਜੀਤ ਸਿੰਘ ਲੁਧਿਆਣਾ, ਜਗਦੀਸ਼ ਚੰਦ, ਅਮਰਜੀਤ ਮੱਟੂ, ਹਰਨੇਕ ਸਿੰਘ ਗੁੱਜਰਵਾਲ, ਸਾਬਕਾ ਸਰਪੰਚ ਹਰਬੰਸ ਸਿੰਘ ਲੋਹਟਬੰਦੀ ਨੇ ਕਲਸੀ ਪਰਿਵਾਰ ਨਾਲ ਗਹਿਰੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਹਨਾਂ ਆਖਿਆ ਕਿ ਮਾਤਾ ਕੁਲਵੰਤ ਕੌਰ ਦੇ ਵਿਛੋੜੇ ਨਾਲ ਕਲਸੀ ਪਰਿਵਾਰ ਤੇ ਸਮਾਜਿਕ ਤਬਦੀਲੀ ਲਈ ਸੰਘਰਸ਼ ਕਰ ਰਹੇ ਲੋਕਾਂ ਨੂੰ ਵੱਡਾ ਘਾਟਾ ਪਿਆ ਹੈ।
ਕੁਲਵੰਤ ਕੌਰ ਕਲਸੀ ਦੇ ਵਿਛੋੜੇ ‘ਤੇ ਵੱਖਰੇ ਪ੍ਰੈਸ ਨੋਟ ਰਾਹੀਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਗੁਰਮੇਲ ਸਿੰਘ ਰੂਮੀ, ਕੁਲਦੀਪ ਸਿੰਘ ਗਰੇਵਾਲ, ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫ਼ਤਰ ਸਕੱਤਰ ਨਛੱਤਰ ਸਿੰਘ, ਹਰਭਜਨ ਸਿੰਘ ਧਾਲੀਆ, ਦਰਸ਼ਨ ਸਿੰਘ ਸਹਿਬਾਜਪੁਰਾ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਜਸਵੰਤ ਸਿੰਘ ਟੂਸੇ ਨੇ ਵੀ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਕੁਲਵੰਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮਿਤੀ 29 ਅਪ੍ਰੈਲ ਨੂੰ ਗੁਰਦੁਆਰਾ ਸ਼ਹੀਦ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਰਾਏਕੋਟ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ।