
ਪਠਾਨਕੋਟ: ਪੰਜਾਬ ਦੀ ਮਾਨ ਸਰਕਾਰ ਵਲੋਂ ਮਜ਼ਦੂਰ ਜਮਾਤ ਦੇ ਇਤਿਹਾਸਕ ਕੌਮਾਂਤਰੀ ਮਈ ਦਿਵਸ ਮੌਕੇ ਸੱਦਿਆ ਪੰਜਾਬ ਅਸੈਂਬਲੀ ਦਾ ਵਿਸ਼ੇਸ਼ ਇਜਲਾਸ, ਜੇਕਰ ਮਜ਼ਦੂਰਾਂ ਦੀਆਂ ਮੁੱਖ ਮੰਗਾਂ ਨੂੰ ਹੱਲ ਕਰਨ ਲਈ ਕੁਝ ਖਾਸ ਮਤੇ ਪਾਸ ਕਰਾਉਣ ਅਤੇ ਅਮਲੀ ਰੂਪ ਦੇਣ ਤੇ ਹੀ ਕਿਹਾ ਜਾ ਸਕੇਗਾ ਕਿ ਸਪੈਸ਼ਲ ਇਜਲਾਸ ਮਜ਼ਦੂਰ ਦਿਹਾੜੇ ਨੂੰ ਸਮਰਪਿਤ ਹੋਇਆ।
ਪੰਜਾਬ ਸਰਕਾਰ ਦੇ ਮਜ਼ਦੂਰ ਦਿਵਸ ਮੌਕੇ ਸੱਦੇ ਵਿਸ਼ੇਸ਼ ਅਸੈਂਬਲੀ ਇਜਲਾਸ ਸਬੰਧੀ ਸੈਂਟਰ ਆਫ ਟਰੇਡ ਯੂਨੀਅਨਜ਼ (ਸੀ ਟੀ ਯੂ) ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਹਰਿੰਦਰ ਸਿੰਘ ਰੰਧਾਵਾ ਅਤੇ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਸ਼ਿਵ ਕੁਮਾਰ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਜੇਕਰ ਦੇਸ਼ ਅੰਦਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਜ਼ਦੂਰ ਵਿਰੋਧੀ ਬਣਾਏ ਚਾਰ ਲੇਬਰ ਕੋਡ ਪੰਜਾਬ ਅੰਦਰ ਲਾਗੂ ਨਾ ਕਰਨ ਦਾ ਮਤਾ ਪਾਸ ਕਰਨ, ਬਾਰਾਂ ਘੰਟੇ ਕੰਮ ਲੈਣ ਵਾਲੀ ਨੋਟੀਫਿਕੇਸ਼ਨ ਰੱਦ ਕਰਕੇ ਪੰਜਾਬ ਵਿੱਚ ਲਾਗੂ ਕਰਨ ਤੋਂ ਇਨਕਾਰ ਕਰਦੀ ਹੈ ਅਤੇ ਮਿਨੀਮਮ ਵੇਜ ਵਿੱਚ ਸੋਧ ਕਰਕੇ ਅਣਸਕਿਲਡ ਵਰਕਰ ਲਈ ਘੱਟੋ-ਘੱਟ ਉਜਰਤ ਪ੍ਰਤੀ ਮਹੀਨਾ 26000 ਰੁਪਏ ਨਿਸ਼ਚਿਤ ਕਰਕੇ ਨੋਟੀਫਿਕੇਸ਼ਨ ਕਰਦੀ ਹੈ ਤਾਂ ਕਿਹਾ ਜਾਏਗਾ ਕਿ ਇਜਲਾਸ ਮਜ਼ਦੂਰ ਜਮਾਤ ਨੂੰ ਸਮਰਪਿਤ ਸੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਦੇ ਅਰਸੇ ਦੌਰਾਨ ਤਾਂ ਟਰੇਡ ਯੂਨੀਅਨਾਂ ਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨੂੰ ਵਾਰ ਵਾਰ ਗੱਲਬਾਤ ਲਈ ਸਮੇਂ ਦੇ ਕੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਨਣਾ ਵੀ ਜਰੂਰੀ ਨਹੀਂ ਸਮਝਿਆ। ਨਹੀਂ ਤਾਂ ਇਹ ਸਮਝਿਆ ਜਾਵੇਗਾ ਕਿ ਆਮ ਆਦਮੀ ਪਾਟਰੀ ਦੀ ਸਰਕਾਰ ਵਲੋਂ ਸਾਰਾ ਪਖੰਡ ਰੱਚਿਆ ਜਾ ਰਿਹਾ ਹੈ।ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੱਤਰ ਸਿੰਘ, ਜਨਕ ਰਾਜ, ਮਨਹਰਨ, ਰਾਮ ਬਿਲਾਸ ਠਾਕੁਰ ਅਤੇ ਹੋਰ ਸਾਥੀ ਹਾਜ਼ਰ ਸਨ।