Now Reading
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ

ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ


ਸ੍ਰੀ ਮੁਕਤਸਰ ਸਾਹਿਬ: ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ‘ਚ ਤਿੰਨ ਖੱਬੇ ਪੱਖੀ ਪਾਰਟੀਆਂ ਅਤੇ ਜਨ ਸੰਗਠਨਾਂ ਵੱਲੋਂ ਸਾਂਝੇ ਤੌਰ ‘ਤੇ ਇਕ ਵਿਸ਼ਾਲ ਕਨਵੈਂਸ਼ਨ ਕੀਤੀ ਗਈ, ਜਿਸ ਦੀ ਪ੍ਰਧਾਨਗੀ ਹਰਜੀਤ ਸਿੰਘ ਮਦਰੱਸਾ ਅਤੇ ਜਸਵਿੰਦਰ ਸਿੰਘ ਝਬੇਲਵਾਲੀ ਨੇ ਕੀਤੀ। ਸੀਜਨ ਨੂੰ ਮੁੱਖ ਰੱਖਦਿਆ ਤਿੰਨੋ ਪਾਰਟੀਆਂ ਦੇ ਆਗੂ ਤੇ ਵਰਕਰ ਸ਼ਾਮਲ ਹੋਏ। ਇਹ ਕਨਵੈਂਸ਼ਨ ਪੰਜਾਬ ਭਰ ‘ਚ ਪੰਜ ਖੱਬੇ ਪੱਖੀ ਪਾਰਟੀਆਂ ਵੱਲੋਂ ਬਣਾਏ ਗਏ ਫਿਰਕੂ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਪੰਜਾਬ ਭਰ ‘ਚ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਲਗਾਤਾਰ ਮਹਿਗਾਈ ਅਤੇ ਨਿੱਜੀਕਰਨ, ਉਦਾਰੀਕਰਨ ਦੀਆਂ ਨੀਤੀਆਂ ਨੂੰ ਲਗਾਤਾਰ ਲਾਗੂ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਗਈ।

ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਜਗਰੂਪ, ਕਾਮਰੇਡ ਬੋਹੜ ਸਿੰਘ ਸੁਖਨਾ, ਕਾਮਰੇਡ ਹਰਲਾਭ ਸਿੰਘ ਦੂਹੇ ਵਾਲਾ ਭਾਰਤੀ ਕਮਿਊਨਿਸਟ ਪਾਰਟੀ, ਕਾਮਰੇਡ ਹਰਜੀਤ ਸਿੰਘ ਮਦਰਸਾ, ਕਾਮਰੇਡ ਜਗਜੀਤ ਸਿੰਘ ਜੱਸੇਆਣਾ ਆਰ. ਐੱਮ. ਪੀ. ਆਈ . ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਜਸਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਹਰਜਿੰਦਰ ਸਿੰਘ, ਪੀ. ਐੱਸ. ਯੂ. ਦੇ ਆਗੂ ਨੌ ਨਿਹਾਲ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ।

ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕ ਵਿਰੋਧੀ ਹੈ ਦੇਸ਼ ਵਿਰੋਧੀ ਹੈ ਅਤੇ ਨੀਟ ਦੇ ਪੇਪਰ ਲੀਕ ਕਰਨ ਦੀ ਮੁੱਖ ਦੋਸ਼ੀ ਹੈ।ਉਹਨਾਂ ਕਿਹਾ ਕਿ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਉਨ੍ਹਾਂ ਇਹ ਵੀ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਲਗਾਤਾਰ ਸੰਘਰਸ਼ ਜਾਰੀ ਰਹੇਗਾ।

Scroll To Top