Now Reading
ਬਿਜਲੀ ਦੇ ਕੱਟਾਂ ਤੋਂ ਤੰਗ ਹੋਇਆ ਕਿਸਾਨ, ਸੰਘਰਸ਼ ਦੀ ਦਿੱਤੀ ਚਿਤਾਵਨੀ

ਬਿਜਲੀ ਦੇ ਕੱਟਾਂ ਤੋਂ ਤੰਗ ਹੋਇਆ ਕਿਸਾਨ, ਸੰਘਰਸ਼ ਦੀ ਦਿੱਤੀ ਚਿਤਾਵਨੀ


ਫਤਿਹਾਬਾਦ: ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲੰਮੇ ਕੱਟ ਲਗਾਏ ਜਾ ਰਹੇ ਹਨ। ਕਿਸਾਨਾਂ ਵਲੋਂ ਜਨਰੇਟਰ ਚਲਾ ਝੋਨੇ ਦੀ ਫਸਲ ਨੂੰ ਬਚਾਇਆ ਜਾ ਰਿਹਾ ਹੈ। ਭਗਵੰਤ ਮਾਨ 16 ਘੰਟੇ ਦਾ ਦਾਅਵਾ ਕਰਨ ਵਾਲੇ ਤਿੰਨ ਘੰਟੇ ਬਿਜਲੀ ਵੀ ਨਹੀਂ ਦੇ ਰਹੇ। 24 ਘੰਟੇ ਵਾਲੇ ਫੀਡਰਾਂ ਉਪਰ ਵੀ ਲੰਮੇ ਕੱਟ ਲੱਗ ਰਹੇ ਹਨ। ਬੱਗੂ ਨੇ ਕਿਹਾ ਕਿ ਜੇ ਸਰਕਾਰ ਨੇ ਸੁਧਾਰ ਨਾ ਕੀਤਾ ਤਾਂ ਜਮਹੂਰੀ ਕਿਸਾਨ ਸਭਾ ਵਲੋਂ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਪਰਮਜੀਤ ਸਿੰਘ, ਸਾਹਿਬ ਸਿੰਘ, ਜੰਗ ਬਹਾਦਰ ਸਿੰਘ ਤੁੜ, ਸਰਵਣ ਸਿੰਘ, ਜਸਵੀਰ ਸਿੰਘ ਜਾਮਾ ਰਾਏ, ਨਰਿੰਦਰ ਸਿੰਘ, ਸੁਖਵੰਤ ਸਿੰਘ ਛਾਪੜੀ ਸਾਹਿਬ, ਸਾਹਿਬ ਸਿੰਘ ਚੱਕ ਆਦਿ ਵੀ ਹਾਜ਼ਰ ਸਨ।

Scroll To Top