
ਤਰਨ ਤਾਰਨ: ਮਨਰੇਗਾ ਵਰਕਰਜ਼ ਯੂਨੀਅਨ ਦੀ ਜਰਨਲ ਬਾਡੀ ਮੀਟਿੰਗ ਸਥਾਨਕ ਦਫਤਰ ‘ਚ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਕੈਰੋਵਾਲ ਦੀ ਪ੍ਰਧਾਨਗੀ ‘ਚ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਮੰਗਲ ਸਿੰਘ ਟਾਡਾਂ, ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਰਟੌਲ ਬੋਲਦਿਆਂ ਨੇ ਕਿਹਾ ਕਿ ਮਨਰੇਗਾ ਕਾਮਿਆਂ ਦਾ ਕੰਮ ਬੰਦ ਕੀਤਾ ਹੋਇਆ ਹੈ ਕਈ ਕਈ ਮਹੀਨਿਆ ਦਾ ਮਿਹਨਤਾਨਾ ਨਹੀਂ ਦਿਤਾ ਜਾ ਰਿਹਾ। ਕੇਦਰ ਦੀ ਮੋਦੀ ਸਰਕਾਰ ਜੀ ਰਾਮ ਜੀ ਨਾ ਤੇ ਮਨਰੇਗਾ ਕਾਨੂੰਨ ਨੂੰ ਬੰਦ ਕਰਕੇ ਸੂਬਿਆ ਤੇ ਭਾਰੀ ਬੋਝ ਪਾ ਦਿਤਾ ਹੈ। ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਇਹ ਸਰਕਾਰ ਵੀ ਲੋਕ ਵਿਰੋਧੀ ਸਾਬਤ ਹੋਈ ਹੈ। ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਗਰੰਟੀਆਂ ਕੀਤੀਆਂ ਜਾ ਰਹੀਆਂ ਹਨ। ਮਜ਼ਦੂਰਾਂ ਦੇ ਵਿਰੋਧ ‘ਚ ਦਿਹਾੜੀ ਦਾ ਸਮਾ ਘਟਾਉਣ ਦੀ ਥਾਂ 8 ਘੰਟੇ ਤੋਂ 12 ਘੰਟੇ ਸਮੇਂ ਦੇ ਮਤੇ ਪਾਸ ਕੀਤੇ ਜਾ ਰਹੇ ਹਨ। ਮਨਰੇਗਾ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਨਸ਼ੇ, ਗੁੰਡਾਗਰਦੀ, ਕਤਲੋਗਾਰਦ, ਲੁੱਟਾਂ ਖੋਹਾਂ ਪੂਰੇ ਜੋਬਨ ‘ਤੇ ਹਨ। ਕਾਨੂੰਨ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਥਾਣਿਆ ‘ਚ ਕਿਸੇ ਨੂੰ ਇਨਸਾਫ਼ ਨਹੀ ਮਿਲ ਰਿਹਾ। ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ ਅਤੇ ਮਿਹਨਤਾਨਾ ਸਮੇਂ ਸਿਰ ਦਿੱਤਾ ਜਾਵੇ।
ਇਸ ਮੌਕੇ ਬਲਦੇਵ ਸਿੰਘ ਭੈਲ, ਮੰਗਲ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਗੁਰਭੇਜ ਸਿੰਘ, ਕਰਮ ਸਿੰਘ ਪੰਡੋਰੀ, ਸੁਖਦੇਵ ਸਿੰਘ, ਅੰਮ੍ਰਿਤਪਾਲ ਸਿੰਘ, ਜਰਮਨ ਸਿੰਘ ਆਦਿ ਹਾਜ਼ਰ ਸਨ।