
ਝੁੰਝੁਨੂ: ਆਲ ਇੰਡੀਆ ਕਿਸਾਨ ਮਹਾਸਭਾ ਦੇ ਰਾਸ਼ਟਰੀ ਉਪ ਪ੍ਰਧਾਨ ਪ੍ਰੇਮ ਸਿੰਘ ਗਹਿਲੋਤ ਦਾ ਦੇਹਾਂਤ ਹੋ ਗਿਆ। ਉਹ ਇਥੇ ਆਲ ਇੰਡੀਆ ਕਿਸਾਨ ਮਹਾਸਭਾ ਦੀ ਮੀਟਿੰਗ ਚ ਸ਼ਾਮਲ ਹੋਣ ਲਈ ਆਏ ਹੋਏ ਸਨ। ਉਹ ਕਿਸਾਨ ਸਭਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਜਾ ਰਾਮ ਸਿੰਘ ਦੀਆਂ ਬਾਹਾਂ ਵਿੱਚ ਅਕਾਲ ਚਲਾਣਾ ਕਰ ਗਏ। ਮੀਟਿੰਗ ਖਤਮ ਹੋਣ ਉਪਰੰਤ ਕਾਮਰੇਡ ਰਾਜਾ ਰਾਮ ਸਿੰਘ ਨਾਲ ਰੇਲਗੱਡੀ ਫੜਨ ਲਈ ਸਟੇਸ਼ਨ ਜਾ ਰਹੇ ਸਨ ਤਾਂ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣ ਤੋਂ ਪਹਿਲਾਂ, ਉਨ੍ਹਾਂ ਨੇ ਸਾਹ ਲੈਣ ਵਿੱਚ ਕੁਝ ਤਕਲੀਫ਼ ਹੋਣ ਦੀ ਸ਼ਿਕਾਇਤ ਕੀਤੀ ਸੀ। ਡਾਕਟਰ ਕੋਲ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਥੇ ਉਨ੍ਹਾ ਦੀ ਮੌਤ ਹੋ ਗਈ।
ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਸਾਨ ਸਭਾ ਵਲੋਂ ਗਹਿਰੇ ਸ਼ੋਕ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨ ਲਹਿਰ ਨੇ ਆਪਣਾ ਯੋਗ ਨੇਤਾ ਖੋਹ ਦਿੱਤਾ ਹੈ।