/* SC_TH_END:4.3.24:fc0ffc30 */ ਮੁੱਖ ਮੰਤਰੀ ਦੇ ਜਲੰਧਰ ਵਾਲੇ ਘਰ ਤੱਕ ਰੋਸ ਮੁਜ਼ਾਹਰਾ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ – Sangrami Lehar
Now Reading
ਮੁੱਖ ਮੰਤਰੀ ਦੇ ਜਲੰਧਰ ਵਾਲੇ ਘਰ ਤੱਕ ਰੋਸ ਮੁਜ਼ਾਹਰਾ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਮੁੱਖ ਮੰਤਰੀ ਦੇ ਜਲੰਧਰ ਵਾਲੇ ਘਰ ਤੱਕ ਰੋਸ ਮੁਜ਼ਾਹਰਾ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ


ਤਰਨ ਤਾਰਨ: ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਮੀਟਿੰਗ ਜਸਬੀਰ ਸਿੰਘ ਵੈਰੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ 5 ਅਗਸਤ ਵਾਲੇ ਦਿਨ ਮਜ਼ਦੂਰਾਂ ਦੀ ਵਿਸ਼ਾਲ ਰੈਲੀ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕਰਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਜਲੰਧਰ ਵਾਲੇ ਘਰ ਤੱਕ ਵਿਸ਼ਾਲ ਮਾਰਚ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਤਰਨਤਾਰਨ ਨੂੰ ਤਿੰਨ ਜੋਨਾਂ ਵਿੱਚ ਵੰਡਿਆ ਗਿਆ ਹੈ, ਇਸ ਮਜ਼ਦੂਰ ਰੈਲੀ ਵਿੱਚ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਜਿਵੇਂ ਕਿ ਮਨਰੇਗਾ ਸਕੀਮ ਦਾ ਪਹਿਲਾ ਸਰੂਪ ਬਹਾਲ ਰੱਖਣਾ ਤੇ ਉਸ ਦੀ ਦਿਹਾੜੀ 700 ਰੁਪਏ ਕਰਨਾ, ਸਾਰੇ ਪਰਿਵਾਰ ਦੇ ਮੈਂਬਰਾਂ ਨੂੰ ਸਾਰਾ ਸਾਲ ਕੰਮ ਦੇਣਾ, ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ ਘੱਟੋ-ਘੱਟ 5 ਹਜ਼ਾਰ ਰੁਪਏ ਕਰਨ ਵਰਗੇ ਅਹਿਮ ਮੁੱਦੇ ਉਭਾਰੇ ਜਾਣਗੇ, ਇਸ ਵਿਸ਼ਾਲ ਰੈਲੀ ਪ੍ਰਤੀ ਮਜ਼ਦੂਰ ਵਰਗ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਜਸਵੰਤ ਸਿੰਘ ਭਿੱਖੀਵਿੰਡ, ਜਰਨੈਲ ਸਿੰਘ ਰਸੂਲਪੁਰ, ਜੋਗਿੰਦਰ ਸਿੰਘ ਖਡੂਰ ਸਾਹਿਬ, ਨਛੱਤਰ ਸਿੰਘ ਧੁੜ, ਕਮਲਜੀਤ ਕੌਰ ਨਸ਼ਹਿਰਾ, ਪਰਮਜੀਤ ਸਿੰਘ ਗੰਡੀਵਿੰਡ, ਦਿਆਲ ਸਿੰਘ ਲੋਹਕਾ, ਚੰਦ ਸਿੰਘ ਤੂਤ ਆਦਿ ਹਾਜ਼ਰ ਸਨ।

Scroll To Top