
ਫਿਲੌਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅੱਜ ਪਿੰਡ ਮੁਠੱਡਾ ਕਲਾਂ ਦੇ ਚੌਂਕ ‘ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਦਿੱਲੀ ‘ਚ ਵਿਦਿਆਰਥੀਆਂ ਉਪਰ ਕੀਤੇ ਵਹਿਸ਼ੀਆਨਾਂ ਲਾਠੀਚਾਰਜ ਅਤੇ ਇਸ ਤੋਂ ਪਹਿਲਾ ਸੋਨਮ ਵਾਗਚੁੱਕ ਨੂੰ ਜਿਸ ਢੰਗ ਨਾਲ ਚੁੱਕ ਲਿਆ ਗਿਆ, ਉਸ ਨਾਲ ਆਮ ਲੋਕਾਂ ਦੀ ਆਵਾਜ਼ ਬੰਦੀ ਦਾ ਕੰਮ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ ਢੇਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮੰਗ ਰਹੀ ਹੈ ਕਿ ਦੇਸ਼ ਦਾ ਸਿੱਖਿਆ ਮੰਤਰੀ ਅਸਤੀਫ਼ਾ ਦੇਵੇ ਕਿਉਂਕਿ ਨੀਟ ਦੀ ਪ੍ਰੀਖਿਆ ਦੌਰਾਨ ਨਕਲ ਹੋਈ ਅਤੇ ਵੀਂਹ ਦੇ ਕਰੀਬ ਵਿਦਿਆਰਥੀਆਂ ਨੇ ਆਤਮ ਹੱਤਿਆ ਕੀਤੀ। ਦਿੱਲੀ ਦੀ ਉਕਤ ਘਟਨਾ ਤੋਂ ਬਿਨ੍ਹਾਂ ਬੰਗਾਲ ‘ਚ ਜਿਓਤੀ ਬਾਸੂ ਦੀ ਯਾਦਗਰ ਬਣਾਉਣ ਲਈ ਪੈਸੇ ਇਕੱਠੇ ਕਰ ਰਹੇ ਲੋਕਾਂ ਉਪਰ ਉਥੋਂ ਦੀ ਸਰਕਾਰ ਦੀ ਸ਼ਹਿ ‘ਤੇ ਕਾਤਲਾਨਾ ਹਮਲਾ ਕੀਤਾ ਗਿਆ। ਇਸ ਤੋਂ ਇਲਾਵਾ ਰਾਹੁਲ ਸੰਕਰਤਾਇਣ ਦੇ ਬੁੱਤ ਨੂੰ ਨੁਕਸਾਨ ਪੁਚਾਏ ਜਾਣ ਦੀ ਘਟਨਾ ਵੀ ਵਾਪਰੀ ਹੈ।
ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ, ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ, ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਤੇ ਸ਼ਿਵ ਤਿਵਾੜੀ, ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਫਿਲੌਰ, ਮੇਜਰ ਫਿਲੌਰ, ਕੁਲਜੀਤ ਫਿਲੌਰ, ਕੁਲਦੀਪ ਕੌੜਾ ਤੋਂ ਇਲਾਵਾ ਹੋਰ ਬਹੁਤ ਸਾਰੇ ਪਾਰਟੀ ਕਾਰਕੁੰਨ ਹਾਜ਼ਰ ਸਨ।