Now Reading
5 ਜੂਨ ਦੀ ਰੋਸ ਰੈਲੀ ਵਿਚ ਦਿਹਾਤੀ ਮਜ਼ਦੂਰ ਸਭਾ ਹੋਵੇਗੀ ਸ਼ਾਮਲ

5 ਜੂਨ ਦੀ ਰੋਸ ਰੈਲੀ ਵਿਚ ਦਿਹਾਤੀ ਮਜ਼ਦੂਰ ਸਭਾ ਹੋਵੇਗੀ ਸ਼ਾਮਲ


ਬਠਿੰਡਾ: ਦਿਹਾਤੀ ਮਜ਼ਦੂਰ ਸਭਾ ਦੀ ਬਠਿੰਡਾ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਇੱਥੋਂ ਦੇ ਟੀਚਰਜ ਹੋਮ ਵਿਖੇ ਸਾਥੀ ਗੁਰਮੀਤ ਸਿੰਘ ਜੈ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੂਬਾਈ ਆਗੂ ਸਾਥੀ ਮਹੀਪਾਲ ਨੇ ਸੰਬੋਧਨ ਕੀਤਾ। ਮੀਟਿੰਗ ਦੇ ਫੈ਼ਸਲੇ ਜਾਰੀ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਦੱਸਿਆ ਹੈ ਕਿ ਜਥੇਬੰਦੀ ਗੋਨਿਆਨਾ ਮੰਡੀ ਦੇ ਵਸਨੀਕ ਨਰਿੰਦਰ ਦੀਪ ਸਿੰਘ ਨੂੰ ਅਣਮਨੁੱਖੀ ਤਸੀਹੇ ਦੇ ਕੇ ਕਤਲ ਕਰਨ ਵਾਲੇ ਪੁਲਸ ਕਰਮਚਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ 5 ਜੂਨ ਨੂੰ ਬਠਿੰਡਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਵਿਚ ਪੂਰੀ ਸ਼ਕਤੀ ਨਾਲ ਸ਼ਾਮਲ ਹੋਵੇਗੀ।
ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਕਾਮਯਾਬੀ ਲਈ ਪ੍ਰਚਾਰ ਮੁਹਿੰਮ ਚਲਾਉਣ ਸਮੇਤ ਬਹੁ ਮੰਤਵੀ ਸਰਸਰਮੀਆਂ ਕਰਨ ਦਾ ਵੀ ਫੈਸਲਾ ਕੀਤਾ ਗਿਆ। ਆਉਣ ਵਾਲੀ 11 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਜਾ ਰਹੇ ਮਨਰੇਗਾ ਮਜ਼ਦੂਰਾਂ ਦੇ ਵਿਸ਼ਾਲ ਖੇਤਰੀ ਇਕੱਠ ਵਿਚ ਭਾਰੀ ਗਿਣਤੀ ਔਰਤਾਂ ਸਮੇਤ ਸੈਂਕੜੇ ਮਨਰੇਗਾ ਕਿਰਤੀ ਸ਼ਾਮਲ ਕਰਵਾਉਣ ਦੀ ਵੀ ਠੋਸ ਵਿਉਂਤਬੰਦੀ ਉਲੀਕੀ ਗਈ ਹੈ।
ਮੀਟਿੰਗ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਹੱਕੀ ਲੋਕ ਘੋਲਾਂ ਨੂੰ ਜਬਰ ਰਾਹੀਂ ਦਬਾਉਣ ਦੀ ਬਜਾਏ ਦਿਨੋ-ਦਿਨ ਨਿੱਘਰਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਵੱਲ ਪਹਿਲ ਦੇ ਆਧਾਰ ਤੇ ਧਿਆਨ ਦੇਵੇ ਅਤੇ ਕਤਲਾਂ, ਲੁੱਟਾਂ-ਖੋਹਾਂ, ਅਪਹਰਣ ਤੇ ਫਿਰੌਤੀ ਵਸੂਲੀ, ਮਾਫੀਆ ਲੁੱਟ ਆਦਿ ਵਾਰਦਾਤਾਂਤੇ ਕਾਬੂ ਪਾਉਣ ਲਈ ਨਿੱਗਰ ਕਦਮ ਪੁੱਟੇ। `ਆਪ’ ਵਲੋਂ ਚੋਣਾਂ ਜਿੱਤਣ ਲਈ ਕੀਤੀਆਂ ਗਾਰੰਟੀਆਂ ਤੇ ਵਾਅਦੇ ਪੂਰੇ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ ਗਈ ਹੈ।

Scroll To Top